ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਉਂਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ.ਸੈ ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਾਤਾ ਮਹਿਤਾਬ ਕੌਰ ਹਾਲ ਵਿੱਚ ਮਨਾਇਆ ਗਿਆ।ਸ਼ਹੀਦੀ ਦਿਹਾੜੇ ਦੇ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ, ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸਾਹਿਬਜ਼ਾਦਿਆਂ ਦੇ ਬਹਾਦਰੀ ਤੇ ਕੁਰਬਾਨੀ ਭਰੇ ਜੀਵਨ ਦਾ ਹਾਲ ਬਿਆਨ ਕਰਨ ਵਾਲੇ ਸ਼ਬਦ, ਕਵੀਸ਼ਰੀ, ਭਾਸ਼ਨ ਪੇਸ਼ ਕੀਤੇ ਗਏ।ਸਕੂਲ ਦੇ ਅਧਿਆਪਕਾਂ ਨੇ ਵੀ ਸਿੱਖ ਕੌਮ ਦੀ ਬਹਾਦਰੀ ਅਤੇ ਕੁਰਬਾਨੀ ਭਰੇ ਇਤਿਹਾਸ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ।ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਾਏ ਗਏ।ਜੇਤੂ ਬੱਚਿਆਂ ਨੂੰ ਦਸਤਾਰਾਂ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਸੇਵਾਦਾਰ ਪਿੰਗਲਵਾੜਾ ਡਾ. ਇੰਦਰਜੀਤ ਕੌਰ ਅਤੇ ਸੋਸਾਇਟੀ ਮੈਂਬਰਾਂ ਵਲੋਂ ਆਨਰੇਰੀ ਸਕੱਤਰ ਮੁਖਤਾਰ ਸਿੰਘ ਗੁਰਾਇਆ ਵਲੋਂ ਜੀਵਨੀ ਉੱਪਰ ਲਿਖੀ ਕਿਤਾਬ “ਸ੍ਰੀ ਗੁਰੂ ਹਰਗੋਬਿੰਦ ਜੀ, ਸ੍ਰੀ ਗੁਰੁ ਹਰਿ ਰਾਇ ਜੀ ਅਤੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ” ਰਲੀਜ਼ ਕੀਤੀ ਗਈ।ਡਾ. ਇੰਦਰਜੀਤ ਕੌਰ ਨੇ ਆਪਣੇ ਸੰਬੋਧਨੀ ਭਾਸ਼ਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਜ਼ੁਲਮਾਂ ਅਤੇ ਜਾਬਰਾਂ ਵਿਰੁੱਧ ਲੜਨ ਲਈ ਬਹੁਤ ਕੁੱਝ ਸਿੱਖਣ ਦੀ ਲੋੜ ਹੈ।
ਇਸ ਮੌਕੇ ਪਿੰਗਲਵਾੜਾ ਸੁਸਾਇਟੀ ਦੇ ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਹਰਜੀਤ ਸਿੰਘ ਅਰੋੜਾ, ਪ੍ਰੀਤਇੰਦਰ ਕੌਰ, ਰਾਜਬੀਰ ਸਿੰਘ ਮੈਂਬਰ ਸੁਸਾਇਟੀ, ਡਾ. ਇੰਦਰਜੀਤ ਕੌਰ ਰੇਨੂੰ, ਡਾ. ਸ਼ਿਆਮ ਸੁੰਦਰ ਦੀਪਤੀ, ਮਿਸਜ਼ ਦੀਪਤੀ, ਕਰਨਲ ਦਰਸ਼ਨ ਸਿੰਘ ਬਾਵਾ, ਜੈ ਸਿੰਘ, ਤਿਲਕ ਰਾਜ, ਯੋਗੇਸ਼ ਸੂਰੀ, ਨਰਿੰਦਰਪਾਲ ਸਿੰਘ ਸੋਹਲ, ਹਰਤੇਜਪਾਲ ਕੌਰ, ਪ੍ਰਿੰ. ਨਰੇਸ਼ ਕਾਲੀਆ, ਅਨੀਤਾ ਬੱਤਰਾ, ਦਲਜੀਤ ਕੌਰ, ਵੱਖ-ਵੱਖ ਵਿਭਾਗਾਂ ਦੇ ਇੰਚਾਰਜ, ਵਾਰਡਾਂ ਦੇ ਇੰਚਾਰਜ਼, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …