Wednesday, June 17, 2026

ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਮੇਲੇ ’ਚ ਜਿੱਤੇ ਇਨਾਮ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵਲੋਂ ਕਰਵਾਏ ਵਿਗਿਆਨ ਮੇਲੇ ’ਚ ਭਾਗ ਲਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਨਿਰੁਧ ਸ਼ਰਮਾ ਅਤੇ ਸਿਮਰਨਪ੍ਰੀਤ ਨੇ ਸਵੈ ਆਟੋਮੇਸ਼ਨ ’ਤੇ ਕੰਮ ਕਰਨ ਵਾਲਾ ਮਾਡਲ ਪੇਸ਼ ਕਰਕੇ ਕੰਸੋਲੇਸ਼ਨ ਇਨਾਮ ਜਿਤਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਮਾਡਲ ਪੇਸ਼ਕਾਰੀ ਲਈ 60 ਭਾਗੀਦਾਰ ਸਨ।ਇਸ ਤੋਂ ਇਲਾਵਾ 10ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਵੀ ਭਾਸ਼ਣ ਮੁਕਾਬਲੇ ’ਚ ਕੰਸੋਲੇਸ਼ਨ ਇਨਾਮ ਜਿੱਤਿਆ।ਵਿਦਿਆਰਥਣ ਲਵਲੀਨ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਭਾਗ ਲੈਣ ਦਾ ਸਰਟੀਫਿਕੇਟ ਪ੍ਰਾਪਤ ਕੀਤਾ।ਉਨ੍ਹਾਂ ਨੇ ਇਸ ਮੌਕੇ ਸਕੂਲ ਅਧਿਆਪਕਾਂ ਦੀ ਸ਼ਲਾਘਾ ਕੀਤੀ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …