ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ਹੇਠ ਕਰਵਾਏ ਗੁਰਮਤਿ ਸਮਾਗਮ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ।ਉਪਰੰਤ ਵਿਦਿਆਰਥੀ ਸਮਸ਼ੇਰ ਸਿੰਘ ਤੇ ਸਾਥੀਆਂ ਵਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਨ ਕਰਵਾਇਆ ਗਿਆ।ਸਕੂਲ ਅਧਿਆਪਕ ਸਤਿੰਦਰ ਸਿੰਘ ਤੇ ਸਕੂਲ ਵਿਦਿਆਰਥੀ ਸਰਬਜੀਤ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਗਾਇਨ ਪੇਸ਼ ਕੀਤੀਆਂ ।
ਡਾ. ਗੋਗੋਆਣੀ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦੀ ਦਿਹਾੜਿਆਂ ਦੇ ਗੌਰਵਮਈ ਇਤਿਹਾਸ ਤੇ ਦਸਮ ਬਾਣੀ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਦਿਹਾੜੇ ਜਿਥੇ ਸਾਡੇ ਲਈ ਵੱਡੀ ਪ੍ਰੇਰਿਕ ਸ਼ਕਤੀ ਹਨ, ਉਥੇ ਸਾਨੂੰ ਉਤਮ ਜੀਵਨ ਜਿਊਣ ਦੀ ਸਿੱਖਿਆ ਦਿੰਦੇ ਹੋਏ ਸਦਾ ਚੜ੍ਹਦੀ ਕਲਾ ’ਚ ਰਹਿਣ ਦਾ ਬਲ ਬਖਸ਼ਦੇ ਹਨ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …