Saturday, July 27, 2024

ਖਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਫਲਾਵਰ ਸ਼ੋਅ ਅਤੇ ਰੰਗੋਲੀ ਮੁਕਾਬਲੇ ’ਚ ਜਿੱਤ ਹਾਸਲ ਕਰ ਕੇ ਸਮੁੱਚੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਨੇ ਵੱਖ-ਵੱਖ ਵਰਗਾਂ ਸ਼੍ਰੇਣੀ 1-ਫੁੱਲਾਂ ਦੀ ਕਿਸਮ, ਸ਼੍ਰੇਣੀ 2-ਪੱਤਿਆਂ ਦੇ ਪੌਦੇ ਅਤੇ ਸ਼੍ਰੇਣੀ 3- ਕੈਕਟੀ ਅਤੇ ਸੁਕੂਲੈਂਟ ਪੌਦੇ ’ਚ ਪਹਿਲਾ ਅਤੇ ਦੂਜਾ ਇਨਾਮ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਟੀਮ ਨੂੰ ਵਧਾਈ ਦਿੰਦਿਆਂ ਬਾਗਬਾਨਾਂ ਵਲੋਂ ਸੁੰਦਰ ਬਗੀਚਿਆਂ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰਿਆਲੀ ਨੂੰ ਕਾਇਮ ਰੱਖਣਾ ਸਮਾਜ ਲਈ ਅਤੇ ਧਰਤੀ ਮਾਂ ਦੀ ਰੱਖਿਆ ਲਈ ਬਹੁਤ ਵੱਡਾ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਕਾਲਜ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਲਜ ਦੀ ਰਗਬੀ ਟੀਮ ਨੇ ਯੂਨੀਵਰਸਿਟੀ ਵਿਖੇ ਹੋਏ ਰਗਬੀ ਇੰਟਰ ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਡਾ. ਸੁਰਿੰਦਰ ਕੌਰ ਨੇ ਉਕਤ ਪ੍ਰਾਪਤੀਆਂ ’ਤੇ ਟੀਮਾਂ, ਅਧਿਆਪਕਾਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕਰ ਕੇ ਵੱਧ ਤੋਂ ਵੱਧ ਤਗਮੇ ਜਿੱਤਣ ਲਈ ਪ੍ਰੇਰਿਤ ਕੀਤਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …