Tuesday, May 26, 2026

ਪਿੰਡ ਧਰਦਿਉ ਵਿਖੇ ਕਰੀਬ 38 ਲੱਖ ਦੀ ਲਾਗਤ ਨਾਲ ਬਣਾਇਆ ਜਾਵੇਗਾ ਸਾਂਝਾ ਜਲ ਤਲਾਬ-ਈ.ਟੀ.ਓ

ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਗਲੀਆਂ ਨਾਲੀਆਂ ਦੇ ਕੰਮਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰ ਰਹੀ ਹੈ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ।
ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਹਲਕੇ ਦੇ ਪਿੰਡਾਂ ਕੋਹਾਟ ਵਿੰਡ ਹਿੰਦੂਆਂ ਅਤੇ ਪਿੰਡ ਧਰਦਿਉ ਵਿਖੇ ਵਿਕਾਸ ਕਾਰਜ਼ਾਂ ਦੇ ਮੁਕੰਮਲ ਹੋਣ ਦਾ ਉਦਘਾਟਨ ਕਰਨ ਪਿਛੋ ਕੀਤਾ।ਲੋਕ ਨਿਰਮਾਣ ਮੰਤਰੀ ਨੇ ਪਿੰਡ ਧਰਦਿਉ ਵਿਖੇ 38.65 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਾਂਝਾ ਜਲ ਤਾਲਾਬ ਦਾ ਉਦਘਾਟਨ ਵੀ ਕੀਤਾ ਅਤੇ ਪਿੰਡ ਵਿਚ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ-ਨਾਲੀਆਂ, 15 ਲੱਖ ਰੁਪਏ ਦੀ ਲਾਗਤ ਨਾਲ ਲੱਗੀਆਂ ਇੰਟਰਲਾਕਿੰਗ ਟਾਇਲਾਂ ਅਤੇ 3 ਲੱਖ ਰੁਪਏ ਦੀ ਲਾਗਤ ਹੋਣ ਸ਼ਮਸਾਨ ਘਾਟ ਵਿਖੇ ਹੋਏ ਵਿਕਾਸ ਕਾਰਜ਼ਾਂ ਦਾ ਉਦਘਾਟਨ ਵੀ ਕੀਤਾ।
ਇਸ ਉਪਰੰਤ ਲੋਕ ਨਿਰਮਾਣ ਮੰਤਰੀ ਪੰਜਾਬ ਵਲੋ ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਵੀ ਕੀਤਾ।ਈ.ਟੀ.ਓ ਨੇ ਦੱਸਿਆ ਕਿ ਜੰਡਿਆਲਾ ਹਲਕੇ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਸਾਰੇ ਵਿਕਾਸ ਕਾਰਜ ਗੁਣਵਤਾ ਭਰਪੂਰ ਹੋਣਗੇ।ਉਨਾਂ੍ਹ ਕਿਹਾ ਕਿ ਜੰਡਿਆਲਾ ਹਲਕੇ ਦੇ ਸਾਰੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਮਿਥ ਸਮੇ ਦੇ ਅੰਦਰ ਹੀ ਸਾਰੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇ ਦੇ ਅੰਦਰ ਪੂਰੇ ਕੀਤੇ ਜਾਣ ਅਤੇ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ।ਉਨਾਂ੍ਹ ਕਿਹਾ ਕਿ ਵਿਕਾਸ ਕਾਰਜਾਂ ਵਿਚ ਲੱਗਣ ਵਾਲਾ ਪੈਸਾ ਲੋਕਾਂ ਦਾ ਹੈ ਅਤੇ ਇਸ ਕੰਮ ਵਿਚ ਕੋਈ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ।
ਇਸ ਮੌਕੇ ਤਹਿਸੀਲਦਾਰ ਬਾਬਾ ਬਕਾਲਾ ਮੈਡਮ ਰੋਬਿਨਜੀਤ ਕੌਰ, ਨਾਇਬ ਤਹਿਸੀਲਦਾਰ ਜੰਡਿਆਲਾ ਮੈਡਮ ਅਕਵਿੰਦਰ ਕੌਰ, ਪੰਚਾਇਤ ਸਕੱਤਰ ਮੇਵਾ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਈਆ ਅਮਨਦੀਪ ਸਿੰਘ, ਏ.ਈ ਨਿਰਮਲਜੀਤ ਸਿੰਘ, ਸਰਪੰਚ ਕੰਵਲਜੀਤ ਕੌਰ, ਯੂਥ ਪ੍ਰਧਾਨ ਕੋਹਾਟਵਿੰਡ ਗੁਲਜਿੰਦਰ ਸਿੰਘ, ਬਲਜਿੰਦਰ ਸਿੰਘ, ਸਚਿਨ ਗਰੋਵਰ, ਜਸਪਾਲ ਸ਼ਾਹ, ਕਰਮਜੀਤ ਸਿੰਘ ਤੇ ਭੋਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …