ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ `ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ਰਧਾ ਨਾਲ ਕੀਤੇ ਗਏ ਅਤੇ ਜੂਨੀਅਰ ਵਿੰਗ ਦੇ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਸਿੱਖ ਕੌਮ ਲਈ ਦਿੱਤੀ ਸ਼ਹਾਦਤ ਸਬੰਧੀ `ਚਾਰ ਸਾਹਿਬਜ਼ਾਦੇ` ਫਿਲਮ ਦਿਖਾਈ ਗਈ।ਸਕੂਲ ਪ੍ਰਿੰਸੀਪਲ ਮੈਡਮ ਮਨਿੰਦਰਜੀਤ ਕੌਰ ਧਾਲੀਵਾਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ‘ਤੇ ਚਾਨਣਾ ਪਾਇਆ ਗਿਆ।ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਐਮ.ਡੀ ਗੁਰਧਿਆਨ ਸਿੰਘ ਚਹਿਲ, ਡਾ. ਬੀ.ਐਸ ਚਹਿਲ ਅਤੇ ਮਿ. ਪ੍ਰਵੀਨ ਕੁਮਾਰ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …