ਉਤਰਾਖੰਡ ਤੋਂ 4,05,000 ਨਸ਼ੀਲੀਆਂ ਗੋਲੀਆਂ/ ਕੈਪਸੂਲਾਂ ਸਮੇਤ 1 ਹੋਰ ਕਾਬੂ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਵਲੋਂ ਨਸ਼ਾ ਤਸਕਰਾਂ ਖਿਲਾਫ਼ ਛੇੜੀ ਗਈ ਜੰਗ ਤਹਿਤ ਜਸਕਰਨ ਸਿੰਘ ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਨਸ਼ਾ ਤਸਕਰਾਂ ਖਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਟੀਮ ਵਲੋਂ ਨਸ਼ੇ ਦੀਆਂ ਗੋਲੀਆਂ/ਕੈਪਸੂਲ ਵੇਚਣ ਦੀ ਸਪਲਾਈ ਚੈਨ ਨੂੰ ਤੋੜ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਪੁਲਿਸ ਕਮਿਸ਼ਨਰੇਟ ਵਲੋਂ ਜਾਰੀ ਪ੍ਰੈਸ ਨੋਟ ‘ਚ ਪੁਲਿਸ ਅੀਧਕਾਰੀ ਨੇ ਦੱਸਿਆ ਹੈ ਕਿ ਥਾਣਾ ਏ-ਡਵੀਜ਼ਨ ਵਲੋਂ ਉਕਤ ਮੁਕੱਦਮੇ ਵਿੱਚ 2 ਮੁਲਜ਼ਮਾਂ ਨਿਸ਼ਾਨ ਸ਼ਰਮਾ ਅਤੇ ਰਾਜੀਵ ਕੁਮਾਰ ਉਰਫ਼ ਸੋਰਵ ਨੂੰ ਕਾਬੂ ਕਰਕੇ ਇਹਨਾਂ ਪਾਸੋਂ 29920 ਨਸ਼ੀਲੀਆਂ ਗੋਲੀਆਂ ਅਤੇ 29,000/-ਰੁਪਏ (ਡਰੱਗ ਮਨੀ) ਬਰਾਮਦ ਕੀਤੀ ਗਈ ਸੀ।ਉਨਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿਛ ਕੀਤੀ ਗਈ।ਗ੍ਰਿਫ਼ਤਾਰ ਮੁਲਜ਼ਮ ਨਿਸ਼ਾਨ ਸ਼ਰਮਾ ਨੇ ਦੱਸਿਆ ਕਿ ਉਸ ਨੇ ਇਹ ਨਸ਼ੀਲੀਆਂ ਗੋਲੀਆਂ ਉਤਰਾਖੰਡ ਤੋਂ ਲਿਆਦੀਆਂ ਹਨ।ਉਨਾਂ ਕਿਹਾ ਕਿ ਡੀ.ਸੀ.ਪੀ ਡਿਟੈਕਟਿਵ ਅਤੇ ਏ.ਡੀ.ਸੀ.ਪੀ ਸਿਟੀ-3 ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ, ਐਂਟੀ ਗੈਂਗਸਟਰ ਸਟਾਫ ਅਤੇ ਥਾਣਾ ਏ-ਡਵੀਜ਼ਨ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਤਰਾਖੰਡ ਵਿਖੇ ਭੇਜਿਆ।ਜਿਥੇ ਪੁਲਿਸ ਟੀਮਾਂ ਵਲੋਂ ਦੇਹਰਾਦੂਨ ਤੋਂ ਉਸਮਾਨ ਰਾਜਪੂਤ ਪੁੱਤਰ ਨੂਰ ਮੁਹੰਮਦ ਨੂੰ ਕਾਬੂ ਕਰਕੇ ਇਸ ਪਾਸੋਂ 4,05,000 (ਚਾਰ ਲੱਖ ਪੰਜ ਹਜ਼ਾਰ) ਨਸ਼ੀਲੇ ਕੈਪਸੂਲ/ ਗੋਲੀਆਂ ਬਰਾਮਦ ਕੀਤੀਆਂ ਗਈਆਂ।ਗ੍ਰਿਫ਼ਤਾਰ ਦੋਸ਼ੀ ਉਸਮਾਨ ਰਾਜਪੂਤ ਦੀ ੍ਰਅਫਫੌ੍ਰਠ ੍ਰਓੰਓਧੀਓਸ਼ ਨਾਮ ਦੀ ਦਵਾਈਆਂ ਦੀ ਫੈਕਰਟੀ ਇੰਡੀਸਟਰੀਅਲ ਏਰੀਆ ਦੇਹਰਾਦੂਨ ਵਿਖੇ ਹੈ।ਫੈਕਟਰੀ ਦੇ ਲਾਇਸੰਸ ਨੂੰ ਡਰੱਗ ਅਥਾਰਟੀ ਦੇਹਰਾਦੂਨ (ਉਤਰਾਖੰਡ) ਵਲੋਂ ਅਕਤੂਬਰ-2022 ਨੂੰ ਕੈਂਸਲ ਕੀਤਾ ਜਾ ਚੁੱਕਾ ਹੈ।ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਡੂੰਘਿਆਈ ਨਾਲ ਪੁੱਛਗਿਛ ਕੀਤੀ ਜਾਵੇਗੀ।