Friday, July 19, 2024

ਪ੍ਰਵੀਨ ਕੁਮਾਰ ਏ.ਐਸ.ਆਈ ਕਬੀਰ ਪਾਰਕ ਚੌਕੀ ਇਚਾਰਜ਼ ਬਣੇ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪ੍ਰਵੀਨ ਕੁਮਾਰ ਏ.ਐਸ.ਆਈ ਨੂੰ ਕਬੀਰ ਪਾਰਕ ਚੌਕੀ ਇਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਪ੍ਰਵੀਨ ਕੁਮਾਰ ਏ.ਐਸ.ਆਈ ਨੇ ਪੁਲਿਸ ਚੋਕੀ ਕਬੀਰ ਪਾਰਕ ਦਾ ਚਾਰਜ਼ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲ੍ਹਾ ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਏ.ਡੀ.ਸੀ.ਪੀ ਸਿਟੀ-1 ਡਾ. ਮਹਿਤਾਬ ਸਿੰਘ, ਏ.ਸੀ.ਪੀ ਸਰਬਜੀਤ ਸਿੰਘ ਅਤੇ ਥਾਣਾ ਇਸਲਾਮਬਾਦ ਮੁਖੀ ਪ੍ਰਨੀਤ ਸਿੰਘ ਢਿੱਲੋਂ ਦੀਆਂ ਸਖਤ ਹਦਾਇਤਾਂ ਅਨੁਸਾਰ ਕਿਸੇ ਵੀ ਮਾੜੇ ਅਨਸਰ ਅਤੇ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।ਚੋਕੀ ਇੰਚਾਰਜ਼ ਪ੍ਰਵੀਨ ਕੁਮਾਰ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਉਣ ਨਹੀਂ ਤਾਂ ਕਾਨੂੰਨ ਅਨੁਸਾਰ ਉਨ੍ਹਾਂ ‘ਤੇ ਸਖਤ ਕਾਰਵਾਈ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।ਉਨਾਂ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …