Sunday, December 22, 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਖੋਲੇ ਜਾਣਗੇ 2 ਹੋਰ ਲੀਗਲ ਏਡ ਕਲੀਨਕ – ਸ਼ੈਸ਼ਨ ਜੱਜ

23011409

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਸਥਾਨਕ ਜ਼ਿਲ੍ਹਾ ਕਚਿਹਰੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ. ਐੱਚ.ਐੱਸ. ਮਦਾਨ ਨੇ ਕੀਤੀ। ਇਸ ਮਿਟੰਗ ‘ਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਨ ਅਗਰਵਾਲ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਸ. ਗਿੱਲ ਤੋਂ ਇਲਾਵਾ ਹੋਰ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ। ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ. ਐੱਚ.ਐੱਸ. ਮਦਾਨ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਲੋਕ ਮੁਫਤ ਕਾਨੂੰਨੀ ਸਹਾਇਤਾ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ ਕਰਕੇ ਇਸ ਸਬੰਧੀ ਜਾਗਰੂਕਤਾ ਲ਼ਿਆਂਦੀ ਜਾ ਰਹੀ ਹੈ ਅਤੇ ਇਹ ਜਾਗਰੂਕਤਾ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ। ਸ. ਮਦਾਨ ਨੇ ਅੱਗੇ ਕਿਹਾ ਕਿ ਲੋਕ ਅਦਾਲਤਾਂ ਬਾਰੇ ਵੀ ਲੋਕਾਂ ‘ਚ ਜਾਗਰੂਕਤਾ ਆਈ ਹੈ ਅਤੇ ਵੱਡੀ ਗਿਣਤੀ ‘ਚ ਲੋਕਾਂ ਨੇ ਲੋਕ ਅਦਾਲਤਾਂ ਰਾਹੀਂ ਆਪਣੇ ਝਗੜੇ ਨਿਬੇੜੇ ਹਨ। ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ. ਐੱਚ.ਐੱਸ. ਮਦਾਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 24 ਜਨਵਰੀ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ 2 ਹੋਰ ਨਵੇਂ ਲੀਗਲ ਏਡ ਕਲੀਨਕ ਖੋਲੇ ਜਾ ਰਹੇ ਹਨ ਜਿਨ੍ਹਾਂ ‘ਚੋਂ ਇੱਕ ਬੀ.ਡੀ.ਪੀ.ਓ. ਦਫਤਰ ਰਈਆ ਅਤੇ ਦੂਸਰਾ ਪਟਵਾਰਖਾਨਾ ਹਰਸ਼ਾ ਛੀਨਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਲੀਗਲ ਏਡ ਕਲੀਨਕ ਜਰੀਏ ਵਲੰਟੀਅਰਾਂ ਵੱਲੋਂ ਲੋਕਾਂ ‘ਚ ਲੋਕ ਅਦਾਲਤਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਹਾਜ਼ਰ ਮੈਂਬਰ ਸਾਹਿਬਾਨ ਨੇ ਵੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply