ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ।ਉਪਰੰਤ ਹੈਡ ਗ੍ਰੰਥੀ ਭਾਈ ਰੇਸ਼ਮ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮੇਂ ਆਈ ਸਾਰੀ ਸਾਧ ਸੰਗਤ ਨੂੰ ਸ਼ਰਧਾ ਭਾਵਨਾ ਨਾਲ ਲੰਗਰ ਛਕਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਭਾਈ ਚਮਕੌਰ ਸਿੰਘ, ਮੀਤ ਜਥੇਦਾਰ ਭਾਈ ਗੁਰਮੇਲ ਸਿੰਘ, ਖਜ਼ਾਨਚੀ ਭਾਈ ਅਮਰਜੀਤ ਸਿੰਘ, ਸਕੱਤਰ ਭਾਈ ਕਾਕਾ ਸਿੰਘ, ਮੀਤ ਸਕੱਤਰ ਭਾਈ ਨਿਰਭੈ ਸਿੰਘ, ਭਾਈ ਸੁਖਚੈਨ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਰਾਏ ਸਿੰਘ, ਭਾਈ ਗੁਰਜੰਟ ਸਿੰਘ, ਭਾਈ ਗੁਰਪ੍ਰੀਤ ਸਿੰਘ, ਗ੍ਰੰਥੀ ਭਾਈ ਜੋਤੀ ਸਿੰਘ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …