ਨਵੀਂ ਦਿੱਲੀ, 12 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਅੱਜ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਨਵੇਂ ਜਥੇਬੰਦਕ ਢਾਂਚੇ ਨੂੰ ਉਸਾਰਨ ਵਜੋਂ ਨਵੇਂ ਥਾਪੇ ਗਏ ਸਰਪ੍ਰਸਤ, ਕੋਰ ਕਮੇਟੀ, ਰਾਜਨੀਤਕ ਮਾਮਲਿਆਂ ਦੀ ਕਮੇਟੀ, ਪ੍ਰਮੁੱਖ ਪੰਥਕ ਕਮੇਟੀ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਵਿਦੇਸ਼ੀ ਮਾਮਲਿਆਂ ਦੀ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ।ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਮਠਾਰੂ ਤੇ ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਆਟੋਪਿੰਨ ਨੂੰ ਦਲ ਦਾ ਸਰਪ੍ਰਸਤ ਜਦੋਂ ਕਿ ਕੋਰ ਕਮੇਟੀ ਦੇ ਮੈਂਬਰਾਂ ਵਿੱਚ ਜਥੇਦਾਰ ਅਵਤਾਰ ਸਿੰਘ ਹਿਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਹਰਮਨਜੀਤ ਸਿੰਘ, ਭੁਪਿੰਦਰ ਸਿੰਘ ਆਨੰਦ, ਬੀਰਇੰਦਰ ਸਿੰਘ ਐਡਵੋਕੇਟ, ਬੀਬੀ ਮਨਦੀਪ ਕੌਰ ਬਖਸ਼ੀ, ਕੁਲਮੋਹਨ ਸਿੰਘ, ਜਾਇੰਟ ਸਕੱਤਰ ਤੇ ਵਿਧਾਇਕ ਹਰਮੀਤ ਸਿੰਘ ਕਾਲਕਾ, ਸਿੱਖ ਸਟੈਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਪ੍ਰਿਤਪਾਲ ਸਿੰਘ ਕਪੂਰ ਤੇ ਰਾਜਨੀਤਕ ਮਾਮਲਿਆਂ ਦੀ ਕਮੇਟੀ ਵਿੱਚ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਦਿੱਲੀ ਕਮੇਟੀ ਮੈਂਬਰ ਹਰਵਿੰਦਰ ਸਿੰਘ ਕੇ.ਪੀ., ਅਮਰਜੀਤ ਸਿੰਘ ਪੱਪੂ, ਕੁਲਦੀਪ ਸਿੰਘ ਸਾਹਨੀ, ਕੈਪਟਨ ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਰਾਣਾ, ਐਮ.ਪੀ.ਐਸ ਚੱਢਾ, ਨਿਗਮ ਪਾਰਸ਼ਦ ਡਿੰਪਲ ਚੱਢਾ ਅਤੇ ਬੀਬੀ ਰਿਤੂ ਵੋਹਰਾ ਨੂੰ ਮੈਂਬਰ ਥਾਪਿਆ ਗਿਆ ਹੈ।
ਪ੍ਰਮੁੱਖ ਪੰਥਕ ਕਮੇਟੀ ਵਿੱਚ ਦਿੱਲੀ ਕਮੇਟੀ ਮੈਂਬਰ ਜਸਬੀਰ ਸਿੰਘ ਜੱਸੀ, ਹਰਦੇਵ ਸਿੰਘ ਧਨੋਆ, ਦਰਸ਼ਨ ਸਿੰਘ, ਗੁਰਮੀਤ ਸਿੰੰਘ ਮੀਤਾ, ਜੀਤ ਸਿੰਘ ਖੋਖਰ, ਹਰਜਿੰਦਰ ਸਿੰਘ, ਰਵੇਲ ਸਿੰਘ, ਸਤਪਾਲ ਸਿੰਘ, ਜਤਿੰਦਰਪਾਲ ਸਿੰਘ ਗੋਲਡੀ, ਗੁਰਦੇਵ ਸਿੰਘ ਭੋਲਾ, ਸਮਰਦੀਪ ਸਿੰਘ ਸ਼ੰਨੀ, ਇੰਦਰਜੀਤ ਸਿੰਘ ਮੌਂਟੀ ਮਨਮਿੰਦਰ ਸਿੰਘ ਅਯੂਰ, ਰਵਿੰਦਰ ਸਿੰਘ ਲਵਲੀ, ਬੀਬੀ ਧੀਰਜ ਕੌਰ ਤੇ ਗੁਰਮੀਤ ਸਿੰਘ ਲੁਬਾਣਾ ਨੂੰ ਮੈਂਬਰ ਥਾਪਿਆ ਗਿਆ ਹੈ।ਵਿਦੇਸ਼ੀ ਮਸਲਿਆਂ ਦੀ ਕਮੇਟੀ ਦਾ ਇੰਚਾਰਜ ਪੁਨੀਤ ਸਿੰਘ ਚੰਢੋਕ ਅਤੇ ਕੁਲਦੀਪ ਸਿੰਘ ਭੋਗਲ ਨੂੰ ਲਗਾਇਆ ਗਿਆ ਹੈ ਤੇ ਇਸ ਦੇ ਨਾਲ ਹੀ ਭੋਗਲ ਨੂੰ ਉਤਰ ਪ੍ਰਦੇਸ਼, ਉਤਰਾਖੰਡ ਅਤੇ ਉਤਰ ਪੂਰਬ ਦੇ ਸੂਬਿਆਂ ਦਾ ਇੰਚਾਰਜ ਵੀ ਬਣਾਇਆ ਗਿਆ ਹੈ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਰਵਿੰਦਰ ਸਿੰਘ ਖੁਰਾਣਾ, ਵਿਧਾਇਕ ਹਰਮੀਤ ਸਿੰਘ ਕਾਲਕਾ, ਜਤਿੰਦਰ ਸਿੰਘ ਸ਼ੰਟੀ, ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਤਨਵੰਤ ਸਿੰਘ ਤੇ ਦਿੱਲੀ ਕਮੇਟੀ ਮੈਂਬਰ ਗੁਰਬਚਨ ਸਿੰਘ ਚੀਮਾ ਅਤੇ ਕੁਲਵੰਤ ਸਿੰਘ ਬਾਠ ਨੂੰ ਥਾਪਿਆ ਗਿਆ ਹੈ। ਜਨਰਲ ਸਕੱਤਰ ਵਜੋਂ ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਸਾਹਪੁਰਾ, ਗੁਰਬਖਸ਼ ਸਿੰਘ ਮੋਟੂੰ ਸ਼ਾਹ, ਮਨਮੋਹਨ ਸਿੰਘ, ਗੁਰਵਿੰਦਰਪਾਲ ਸਿੰਘ, ਕੈਪਟਨ ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਚੰਢੋਕ ਅਤੇ ਸਿਮਰਤ ਸਿੰਘ ਨੂੰ ਸੇਵਾ ਸੌਂਪੀ ਗਈ ਹੈ।
ਜੀ.ਕੇ. ਵੱਲੋਂ ਇਸ ਪਹਿਲੀ ਸੂਚੀ ਨੂੰ ਜਾਰੀ ਕਰਨ ਵੇਲੇ ਛੇਤੀ ਹੀ ਅਗਲੀ ਸੂਚੀ ਵਿੱਚ ਐਡਵਾਈਜਰੀ ਬੋਰਡ, ਕੋਆਡੀਨੇਸ਼ਨ ਕਮੇਟੀ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, ਆਈ.ਟੀ. ਸੈਲ, ਮੀਡੀਆ ਸੈਲ, ਆਫਿਸ ਸਕੱਤਰ, ਸਕੱਤਰ, ਜਥੇਬੰਦਕ ਸਕੱਤਰ ਅਤੇ ਜਾਇੰਟ ਸਕੱਤਰਾਂ ਦੀ ਸੂਚੀ ਨੂੰ ਵੀ ਜਨਤਕ ਕਰਨ ਦਾ ਭਰੋਸਾ ਦਿੱਤਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …