Wednesday, January 8, 2025

ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਵਲੋਂ ਭਾਸ਼ਾ ਪ੍ਰਤੀਯੋਗਤਾ ਦਾ ਆਯੋਜਨ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਵਲੋਂ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਣਾਂ ਨੇ ਦਿੱਤੇ ਗਏ ਚਾਰ ਵਿਸ਼ਿਆਂ ਵਿਚੋਂ ਕਿਸੇ ਇੱਕ ਵਿਸ਼ੇ ‘ਤੇ ਪੰਜਾਬੀ, ਹਿੰਦੀ ਅਤੇ ਅੰਗ੍ਰੇਜ਼ੀ ਵਿਚ ਭਾਸ਼ਨ ਦਿੱਤਾ ।
ਪ੍ਰੋਗਰਾਮ ਵਿਚ ਹਿੰਦੀ ਵਿਭਾਗ ਤੋਂ ਡਾ. ਸ਼ੈਲੀ ਜੱਗੀ, ਪੰਜਾਬੀ ਵਿਭਾਗ ਤੋਂ ਡਾ. ਸੁਨੀਤਾ ਸ਼ਰਮਾ ਅਤੇ ਅੰਗ੍ਰੇਜ਼ੀ ਵਿਭਾਗ ਤੋਂ ਪ੍ਰੋ. ਜਜੀਨਾ ਗੁਪਤਾ ਨੇ ਜੱਜਾਂ ਦੀ ਭੂਮਿਕਾ ਨਿਭਾਈ।ਡਾ. ਸ਼ੈਲੀ ਜੱਗੀ, ਡਾ. ਸੁਨੀਤਾ ਸ਼ਰਮਾ, ਪ੍ਰੋ. ਸਿਮਰਜੀਤ ਅਤੇ ਪ੍ਰੋ. ਜਗਮੀਤ ਨੇ ਆਪਣੀਆਂ ਕਵਿਤਾਵਾਂ ਦੁਆਰਾ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਇਸ ਪ੍ਰਤੀਯੋਗਤਾ ਵਿੱਚ ਜੀਆ (10+1 ਕਾਮਰਸ) ਨੇ ਪਹਿਲਾ, ਅਵਨੀਤ (10+2, ਆਰਟਸ) ਨੇ ਦੂਜਾ ਸਥਾਨ ਅਤੇ ਮਹਿਕ (10+1 ਆਰਟਸ) ਨੇ ਤੀਸਰਾ ਸਥਾਨ ਹਾਸਲ ਕੀਤਾ।ਅਨੀਸ਼ਾ ਅਤੇ ਲਵਲੀਨ ਨੂੰ ਹੌਂਸਲਾ ਅਫ਼ਜ਼ਾਈ ਇਨਾਮ ਦਿੱਤੇ ਗਏ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਜਿਹੇ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਦੇ ਅਖੀਰ ‘ਚ ਮਿਸਟਰ ਅਸ਼ੋਕ ਮਲਹੋਤਰਾ ਨੇ ਸਭ ਦਾ ਧੰਨਵਾਦ ਕੀਤਾ।

Check Also

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …