ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ. ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਸੁਖਮਨੀ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਹਿਯੋਗ ਨਾਲ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਂਕ ਮੰਨਾ ਸਿੰਘ ਦੀ ਮੁਖੀ ਬੀਬੀ ਗੁਰਚਰਨ ਕੌਰ, ਮਾਤਾ ਸਾਹਿਬ ਕੌਰ ਸੁਖਮਨੀ ਸੇਵਾ ਸੁਸਾਇਟੀ, ਨਗਰ ਨਿਗਮ ਕਲੋਨੀ ਦੀ ਮੁਖੀ ਬੀਬੀ ਮਨਜੀਤ ਕੌਰ, ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਕੋਟ ਮਿੱਤ ਸਿੰਘ ਭਾਈ ਮੰਝ ਰੋਡ ਦੀ ਮੁਖੀ ਬੀਬੀ ਗੁਰਪ੍ਰੀਤ ਕੌਰ ਦੀ ਅਗਵਾਈ ਵੱਡੀ ਗਿਣਤੀ ‘ਚ ਸੁਸਾਇਟੀਆਂ ਦੇ ਅਹੁੱਦੇਦਾਰਾਂ, ਮੈਂਬਰਾਂ ਅਤੇ ਪਰਿਵਾਰਕ ਬੱਚਿਆਂ ਨੇ ਸ਼ਮੂਲੀਅਤ ਕੀਤੀ ਅਤੇ ਸੁਖਮਨੀ ਸਾਹਿਬ ਦੇ ਪਾਠ, ਗੁਰਬਾਣੀ ਸ਼ਬਦ ਕੀਰਤਨ ਅਤੇ ਬੱਚਿਆਂ ਵਲੋਂ ਵੱਖ-ਵੱਖ ਧਾਰਮਿਕ ਰਚਨਾਵਾਂ ਰਾਹੀ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ ਗਈ।ਬੀਬੀ ਤੇਜ ਕੌਰ ਕੋਆਰਡੀਨੇਟਰ ਸੁਸਾਇਟੀਆਂ, ਬੀਬੀ ਸੁਖਜੀਤ ਕੌਰ, ਬੀਬੀ ਰਜਵੰਤ ਕੌਰ, ਬੀਬੀ ਹਰਵਿੰਦਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਤੇ ਮਾਪਿਆਂ ਨੂੰ ਧਾਰਮਿਕ ਸਚਿੱਤਰ ਪੁਸਤਕਾਂ ਤੇ ਸਾਹਿਬਜਾਦਿਆਂ ਦੇ ਮੈਡਲਾਂ ਨਾਲ ਸਨਮਾਨਿਤ ਬੁੱਢਾ ਦਲ ਵਲੋਂ ਦਿਲਜੀਤ ਸਿੰਘ ਬੇਦੀ ਸਕੱਤਰ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਇੰਦਰਜੀਤ ਸਿੰਘ ਬਾਗੀ ਚੇਅਰਮੈਨ ਪੰਜਾਬ ਟੂਰਿਜ਼ਮ ਡੀਵੈਲਪ ਕਾਰਪੋਰੇਸ਼ਨ, ਸੁਰਜੀਤ ਸਿੰਘ ਰਾਹੀ ਸਾਬਕਾ ਜਨਰਲ ਮੈਨੇਜਰ ਭਗਤ ਪੂਰਨ ਸਿੰਘ ਪਿੰਗਲਵਾੜਾ, ਹਰਮੀਤ ਸਿੰਘ ਸਲੂਜਾ, ਮਨਪ੍ਰੀਤ ਸਿੰਘ ਬੇਦੀ ਨੇ ਮਾਤਾ ਖੀਵੀ ਜੀ ਸੇਵਾ ਸੁਸਾਇਟੀ ਵਲੋਂ ਇਨਾਮ ਤਕਸੀਮ ਕੀਤੇ।
Check Also
ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …