ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਰਤਨ ਸਿੰਘ ਚੌਂਕ ਵਿਖੇ ਰਿਕਸ਼ਾ ਚਾਲਕ, ਲੇਬਰ ਅਤੇ ਫੁੱਟ ਪਾਥਾਂ ‘ਤੇ ਬੈਠੇ ਹੋਏ ਬੇਸਹਾਰਾ ਬਜ਼ੁਰਗਾਂ, ਔਰਤਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ।
ਕਾਰਜ਼ਕਾਰੀ ਸਕੱਤਰ ਰੈਡ ਕਰਾਸ ਅਸੀਸਇੰਦਰ ਸਿੰਘ, ਲੇਡੀ ਮੈਂਬਰਾਂ ਅਤੇ ਸਮੂਹ ਰੈਡ ਕਰਾਸ ਸਟਾਫ ਇਸ ਸਮੇਂ ਮੌਜ਼ੂਦ ਰਿਹਾ।ਅਸੀਸਇੰਦਰ ਸਿੰਘ ਨੇ ਕਿਹਾ ਕਿ ਰੈਡ ਕਰਾਸ ਵਲੋਂ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਟਰਾਈਸਾਇਕਲ, ਵਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਭੋੜੀਆ, ਨਕਲੀ ਅੰਗ, ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ ਅਤੇ ਸਾਂਝੀ ਰਸੋਈ ਰਾਹੀਂ 10/- ਰੁਪਏ ਵਿੱਚ ਖਾਣਾ ਵੀ ਉਪਲੱਬਧ ਕਰਵਾਇਆ ਜਾਂਦਾ ਹੈ।
ਸਕੱਤਰ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਭਲਾਈ ਦੇ ਕੰਮਾਂ ਨੂੰ ਜਾਰੀ ਰਖਣ ਲਈ ਰੈਡ ਕਰਾਸ ਦੇ ਵੱਧ ਤੋਂ ਵੱਧ ਮੈਂਬਰ ਬਣ ਕੇ ਇਸ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media