Tuesday, December 3, 2024

ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜ਼ੰਟ ਸਿੰਘ ਦੀ ਦੇਖ-ਰੇਖ ‘ਚ ਹੋਇਆ।ਸ੍ਰੀ ਆਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਦੀ ਨਿਗਰਾਨੀ ਵਿੱਚ ਪਾਏ ਗਏ।ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ ਨੇ ਸਟੇਜ਼ ਸੰਚਾਲਨ ਕੀਤਾ।ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਨੇ ਕੀਤੀ।ਉਪਰੰਤ ਭਾਈ ਰਘਬੀਰ ਸਿੰਘ ਪਟਿਆਲਾ, ਭਾਈ ਮਨਪ੍ਰੀਤ ਸਿੰਘ ਅੰਮ੍ਰਿਤਸਰ, ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ ਵਾਲਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਟੱਡੀ ਸਰਕਲ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰਬਾਣੀ ਦੇ ਸਤਿਕਾਰ ਸਬੰਧੀ ਵਿਚਾਰ ਕੀਤੀ।ਬਲਜੀਤ ਸਿੰਘ ਸਰਨਾ, ਹਰਿੰਦਰ ਪਾਲ ਸਿੰਘ ਕੋਹਲੀ, ਮਨਵਿੰਦਰ ਸਿੰਘ ਸੋਬਤੀ, ਹਰਿੰਦਰ ਵੀਰ ਸਿੰਘ, ਬਲਜਿੰਦਰ ਸਿੰਘ, ਗਗਨਦੀਪ ਸਿੰਘ ਨੇ ਵੱਖ-ਵੱਖ ਪ੍ਰਬੰਧਾਂ ਦੀ ਨਿਗਰਾਨੀ ਕੀਤੀ।ਹਰੀਸ਼ ਅਰੋੜਾ ਦੀ ਅਗਵਾਈ ਵਿੱਚ ਨਗਨ ਬਾਬਾ ਸਾਹਿਬ ਦਾਸ ਸੇਵਾ ਦਲ, ਭਾਈ ਘਨ੍ਹਈਆ ਜੀ ਸੇਵਾ ਦਲ, ਸੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।ਜਥਿਆਂ ਨੂੰ ਗੁਰਦੁਆਰਾ ਸਾਹਿਬ ਵਲੋਂ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਨਰਿੰਦਰ ਪਾਲ ਸਿੰਘ ਸਾਹਨੀ, ਦਲਵੀਰ ਸਿੰਘ ਬਾਬਾ, ਸੁਰਿੰਦਰ ਪਾਲ ਸਿੰਘ ਸਿਦਕੀ, ਜਸਵੀਰ ਸਿੰਘ ਪਿੰਕਾ, ਮਾਤਾ ਸਵਰਨ ਕੌਰ ਨੇ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਸਕੱਤਰ ਗੁਰਮੀਤ ਸਿੰਘ ਸਾਹਨੀ ਨੇ ਦੱਸਿਆ ਕਿ 30 ਦਸੰਬਰ ਸ਼ਾਮ 6 ਵਜੇ ਚਾਰ ਸਾਹਿਬਜ਼ਾਦੇ ਫਿਲਮ ਵਿਖਾਈ ਜਾਵੇਗੀ ਅਤੇ 31 ਦਸੰਬਰ ਸ਼ਾਮ ਨੂੰ ਦੁਰਲੱਭ ਸਿੱਕਿਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਅਲੋਕਿਕ ਕਵੀ ਦਰਬਾਰ ਹੋਵੇਗਾ।

Check Also

ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ

ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …