ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼਼ਮੀਨ ਨੂੰ ਲੈ ਕੇ ਡੀ.ਸੀ ਦਫਤਰ ਸੰਗਰੂਰ ਅੱਗੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਪਿਛਲੇ ਕਈ ਦਿਨਾਂ ਤੋਂ ਬੈਠੇ ਜਿਥੇ ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਅਣਅਧਿਕਾਰਿਤ ਕਮੇਟੀ ਵਲੋਂ ਸਰਕਾਰ ਦੇ ਨਾਮ 25 ਏਕੜ ਜ਼ਮੀਨ ਦੀ ਰਜਿਸਟਰੀ ਕਰਵਾਏ ਜਾਣ ਨੂੰ ਲੈ ਕੇ ਅਣ-ਅਧਿਕਾਰਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ਼ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।ਉਥੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕੀਤਾ ਗਿਆ।ਜਗਮੇਲ ਸਿੰਘ ਛਾਜਲਾ ਤੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਹਜ਼ੂਰੀ ਕਥਾਵਾਚਕ ਭਾਈ ਇੰਦਰਜੀਤ ਸਿੰਘ ਵਲੋਂ ਸੰਗਤਾਂ ਨੂੰ ਸਤਿਨਾਮ ਵਾਹਿਗੁਰੂ ਦਾ ਜਾਪ ਜਪਾਇਆ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।
ਇਸ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਨਰਜੀਤ ਸਿੰਘ ਗੋਲਡੀ, ਜਥੇਦਾਰ ਮਲਕੀਤ ਸਿੰਘ ਚੰਗਾਲ ਮੈਂਬਰ ਸ਼਼੍ਰੋਮਣੀ ਕਮੇਟੀ, ਇੰਦਰਮੋਹਨ ਸਿੰਘ ਲਖਮੀਰਵਾਲਾ, ਦਰਸ਼ਨ ਸਿੰਘ ਕਲੇਰ, ਮਲਕੀਤ ਸਿੰਘ ਢਿੱਲੋਂ, ਗੁਰਲਾਲ ਸਿੰਘ ਫਤਿਹਗੜ੍ਹ, ਜਥੇ. ਪ੍ਰਸ਼ੋਤਮ ਸਿੰਘ ਫੱਗੂਵਾਲਾ ਪ੍ਰਧਾਨ ਪੰਥਕ ਚੇਤਨਾ ਲਹਿਰ, ਜਸਵੀਰ ਸਿੰਘ, ਦਰਸ਼ਨ ਸਿੰਘ, ਗਿਆਨੀ ਪਿਆਰਾ ਸਿੰਘ, ਸਤਿਗੁਰ ਸਿੰਘ ਨਮੋਲ, ਗੁਰਤੇਜ ਸਿੰਘ, ਸਤਿਗੁਰ ਸਿੰਘ ਕਟਾਰੀਆ, ਅੰਮ੍ਰਿਤਪਾਲ ਸਿੰਘ ਜਹਾਂਗੀਰ, ਲਖਵੀਰ ਸਿੰਘ, ਬੂਟਾ ਸਿੰਘ, ਜੈ ਸਿੰਘ ਚੀਮਾ ਅਤੇ ਵੱਡੀ ਗਿਣਤੀ ‘ਚ ਹੋਰ ਸ਼਼੍ਰੋਮਣੀ ਕਮੇਟੀ ਸਟਾਫ ਅਤੇ ਅਕਾਲੀ ਆਗੂ ਮੌਜ਼ੂਦ ਸਨ।ਗੁਰਦੁਆਰਾ ਮਸਤੂਆਣਾ ਸਾਹਿਬ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …