Friday, October 16, 2026

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਗੁਰਦਆਰਾ ਪੋਠੋਹਾਰ ਸਿੰਘ ਸਭਾ ਹੋਏ ਨਤਮਸਤਕ

ਅੰਮ੍ਰਿਤਸਰ, (ਸੁਖਬੀਰ ਸਿੰਘ ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਦਖਣੀ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ ਗੁਰਦਆਰਾ ਪੋਠੋਹਾਰ ਸਿੰਘ ਸਭਾ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਨਤਮਸਤਕ ਹੋਏ।ਇਸ ਮੌਕੇ ਐਡਵੋਕੇਟ ਪਰਮਿੰਦਰ ਸਿੰਘ, ਨਵਦੀਪ ਸਿੰਘ ਭੋਲਾ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਕੈਬਨਿਟ ਨਿੱਜ਼ਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਸਿੰਘ ਅਤੇ ਨਵਨੀਤ ਸ਼ਰਮਾ ਵੀ ਹਾਜ਼ਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …