ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32-
ਸੀ ਚੰਡੀਗੜ੍ਹ ਵਿਖੇ ਸਟਾਫ਼ ਅਤੇ ਗਾਹਕਾਂ ਨੂੰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਣ ਲਈ ਪੁੱਜੇ।ਡੀ.ਪੀ ਸਿੰਘ ਚਾਵਲਾ ਸਾਬਕਾ ਸੀ.ਈ.ਓ ਗੁਰਦੁਆਰਾ ਬੋਰਡ ਸ੍ਰੀ ਹਜ਼ੂਰ ਸਾਹਿਬ ਅਤੇ ਇੰਚਾਰਜ਼ ਤੇਰਾ ਹੀ ਤੇਰਾ ਮੈਡੀਕੋਜ਼ ਨੇ ਦੱਸਿਆ ਕਿ ਤੇਰਾ ਹੀ ਤੇਰਾ ਮੈਡੀਕੋਜ਼਼ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗ੍ਰਾਹਕਾਂ ਨੂੰ ਭਾਰੀ ਛੋਟ ‘ਤੇ ਦਵਾਈ ਦਿੱਤੀ ਗਈ ਅਤੇ ਕੌਫੀ ਦਾ ਲੰਗਰ ਵੀ ਲਗਾਇਆ ਗਿਆ।
ਇਸ ਮੌਕੇ ਐਚ.ਐਸ ਸਭਰਵਾਲ ਜਨਰਲ ਸਕੱਤਰ, ਡੀ.ਪੀ ਸਿੰਘ ਚਾਵਲਾ, ਅਮਰਜੀਤ ਸਿੰਘ ਸਲਾਹਕਾਰ, ਇੰਦਰਪਾਲ ਸਿੰਘ ਸੱਭਰਵਾਲ ਸਾਬਕਾ ਇੰਜੀਨੀਅਰ ਦਿੱਲੀ ਬਿਜਲੀ ਬੋਰਡ, ਬਲਦੇਵ ਰਾਜ ਖੁਰਾਣਾ, ਹਰਵਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media