ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ।ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ।ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜ਼ੂਦਾ ਸਮੇਂ ਫੈਲੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਬੱਚਿਆਂ ਨੂੰ ਦਸਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
Check Also
ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …