ਭੀਖੀ, 30 ਦਸੰਬਰ (ਕਮਲ ਜ਼ਿੰਦਲ) – ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿੰਡ ਅਤਲਾ ਕਲਾਂ ਵਿਖੇ ਜਿਲ੍ਹਾ ਸਕੱਤਰ ਵਿਜੈ ਕੁਮਾਰ ਭੀਖੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਨੂੰ ਸੰਬੋਧਨ ਕਰਦਿਆਂ ਵਿਜੈ ਕੁਮਾਰ ਭੀਖੀ ਨੇ ਕਿਹਾ ਕਿ ਮੋਰਚੇ ਵਲੋਂ ਪਿਛਲੇ ਪੰਜ ਮਹੀਨਿਆਂ ਤੋਂ ਮਜ਼ਦੂਰ ਮਸਲਿਆਂ ਨੂੰ ਹੱਲ ਕਰਨ ਲਈ ਜਿਲ੍ਹੇ ਦੇ ਏ.ਡੀ.ਸੀ (ਵਿਕਾਸ) ਦਫ਼ਤਰ ਅੱਗੇ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਹੋਇਆ ਹੈ।ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਕੇ ਮਜ਼ਦੂਰਾਂ ਨੂੰ ਨਰਮੇ ਦੀ ਮਾਰ ਦਾ ਮੁਆਵਜ਼ਾ, ਪੰਜ ਮਰਲੇ ਪਲਾਟ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਜਦੂਰਾਂ ਨੂੰ ਇਕ ਲੱਖ ਪਝੱਤਰ ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਦੇਣ ਦਾ ਵਾਅਦਾ ਕੀਤਾ ਸੀ।ਪਰ ਅੱਜ ਤੱਕ ਜਿਲ੍ਹੇ ਦੇ ਲੋਕ ਮੁਆਵਜ਼ਾ ਰਾਜ਼ੀ ਦੀ ਉਡੀਕ ਕਰ ਰਹੇ ਹਨ।ਆਗੂ ਨੇ ਕਿਹਾ ਕਿ ਜਿਸ ਪ੍ਰਕਾਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਦਲਿਤ ਮਜ਼ਦੂਰਾਂ ਦੇ ਆਗੂਆਂ ਨਾਲ਼ ਮੀਟਿੰਗ ਤੱਕ ਨਹੀਂ ਕਰ ਰਹੇ ਤੇ ਪੰਜਾਬ ਦੇ ਪੇਂਡੂ ਅਤੇ ਦਲਿਤ ਖ਼ੇਤ ਮਜ਼ਦੂਰਾਂ ਦੇ ਮਸਲਿਆਂ ਨੂੰ ਅਣਗੌਲਿਆ ਕਰ ਰਹੇ ਹਨ।ਉਸੇ ਤਰ੍ਹਾਂ ਮਾਨਸਾ ਜਿਲ੍ਹੇ ਦਾ ਪ੍ਰਸਾਸ਼ਨ ਮਜ਼ਦੂਰਾਂ ਦੇ ਮਸਲਿਆਂ ਨੂੰ ਹੱਲ ਨਹੀਂ ਕਰ ਰਿਹਾ ਜੇਕਰ ਮਾਨਸਾ ਦੇ ਜਿਲ੍ਹਾ ਪ੍ਰਸਾਸ਼ਨ ਨੇ ਜਲਦ ਮਜਦੂਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਮਜ਼ਦੂਰਾਂ ਦੇ ਘੋਲ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮੀਟਿੰਗ ਵਿੱਚ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।ਜਿਸ ਵਿੱਚ ਦਰਸ਼ਨ ਸਿੰਘ ਨੂੰ ਪ੍ਰਧਾਨ, ਗੁਰਮੇਲ ਸਿੰਘ, ਬਸੀਰਾ ਕੌਰ ਉੱਪ ਪ੍ਰਧਾਨ, ਹਰਮੇਲ ਸਿੰਘ, ਸੰਦੀਪ ਕੌਰ ਨੂੰ ਸਕੱਤਰ ਅਤੇ ਸੋਮਾ ਕੌਰ, ਸੁਖਵਿੰਦਰ ਕੌਰ, ਬਲਜੀਤ ਕੌਰ, ਸ਼ਿੰਦਰ ਕੌਰ, ਮਨਜੀਤ ਕੌਰ, ਰਾਣੀ ਕੌਰ, ਕੁਲਵਿੰਦਰ ਕੌਰ, ਰਾਮ ਸਿੰਘ, ਗੁਰਚਰਨ ਸਿੰਘ, ਰਾਮਾ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਕੌਰ, ਚਰਨਜੀਤ ਕੌਰ, ਅਮਰੀਕ ਸਿੰਘ ਅਤਲਾ ਨੂੰ ਕਾਰਜ਼ਕਾਰੀ ਮੈਂਬਰ ਚੁਣਿਆ ਗਿਆ।ਪਿੰਡ ਵਿੱਚ ਮੋਰਚੇ ਦੀ ਮੈਂਬਰਸ਼ਿਪ ਮੁਹਿੰਮ ਜੰਗੀ ਪੱਧਰ ‘ਤੇ ਸ਼ਰੂ ਕੀਤੀ ਜਾਏਗੀ।
Check Also
ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ
ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ …