Tuesday, April 8, 2025
Breaking News

ਹਰਵਿੰਦਰ ਸਿੰਘ ਸੰਧੂ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਹੀਰਾਬੇਨ ਜੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਸ਼੍ਰੀਮਤੀ ਹੀਰਾਬੇਨ ਮੋਦੀ ਜੀ ਨੂੰ ਉਨ੍ਹਾਂ ਦੇ ਅਕਾਲ ਚਲਾਣੇ `ਤੇ ਭਾਜਪਾ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਜਿਲ੍ਹਾ ਭਾਜਪਾ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸ੍ਰੀਮਤੀ ਹੀਰਾਬੇਨ ਮੋਦੀ ਨੂੰ ਆਪਣੇ ਵਲੋਂ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ।ਉਹਨਾਂ ਕਿਹਾ ਕਿ ਇਹ ਸਾਡੇ ਸਾਰੀਆਂ ਲਈ ਬਹੁਤ ਦੁੱਖ ਦੀ ਘੜੀ ਹੈ।
ਪ੍ਰਧਾਨ ਸੰਧੂ ਨੇ ਜਾਰੀ ਆਪਣੀ ਪ੍ਰੇਸ ਰਲੀਜ਼ ‘ਚ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਾਤਾ ਸ਼੍ਰੀਮਤੀ ਹੀਰਾਬੇਨ ਜੀ ਦਾ 100 ਸਾਲਾਂ ਦਾ ਸੰਘਰਸ਼ਮਈ ਜੀਵਨ ਤਿਆਗ ਅਤੇ ਤਪੱਸਿਆ ਭਾਰਤੀ ਆਦਰਸ਼ਾਂ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਹੀਰਾਬੇਨ ਜੀ ਦੀਆਂ ਭਾਵਨਾ ਅਤੇ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕੀਤਾ ਹੈ ਅਤੇ ਉਹ ਨਿਰੰਤਰ ਨਿਰਸਵਾਰਥ ਹੋ ਕੇ ਅਣਥੱਕ ਮਿਹਨਤ ਨਾਲ ਦੇਸ਼ ਦੀ ਸੇਵਾ ਵਿੱਚ ਲੱਗੇ ਹੋਏ ਹਨ।ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …