Saturday, December 21, 2024

ਆਪ ਸਰਕਾਰ ਦੇ ਰਾਜ `ਚ ਸੂਬੇ ਦੇ ਲੋਕ ਖੁਦ ਨੂੰ ਮਹਿਸੂਸ ਕਰ ਰਹੇ ਹਨ ਅਸੁਰੱਖਿਅਤ- ਅਸ਼ਵਨੀ ਸ਼ਰਮਾ

ਹਰਵਿੰਦਰ ਸੰਧੂ ਨੇ ਅਸ਼ਵਨੀ ਸ਼ਰਮਾ ਦੀ ਹਾਜ਼ਰੀ `ਚ ਸੰਭਾਲਿਆ ਭਾਜਪਾ ਦੇ ਜਿਲ੍ਹਾ ਪ੍ਰਧਾਨ ਦਾ ਅਹੁੱਦਾ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਭਾਜਪਾ ਵਲੋਂ ਪੂਰੇ ਸੂਬੇ ਵਿੱਚ ਕੀਤੇ ਗਏ ਜਥੇਬੰਦਕ ਬਦਲਾਅ ਤੋਂ ਬਾਅਦ ਭਾਜਪਾ ਅੰਮ੍ਰਿਤਸਰ ਦੇ ਨਵ-ਨਿਯੁੱਕਤ ਜਿਲ੍ਹਾ ਪ੍ਰਧਾਨ ਡਾ: ਹਰਵਿੰਦਰ ਸੰਧੂ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ। ਭਾਜਪਾ ਅੰਮ੍ਰਿਤਸਰ ਦੇ ਸਾਬਕਾ ਜਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਉਲੀਕੇ ਗਏ ਡਾ: ਸੰਧੂ ਦੇ ਤਾਜਪੋਸ਼ੱੀ ਸਮਾਗਮ ਵਿਚ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ ਕੜਾਕੇ ਦੀ ਠੰਢ ਦੇ ਬਾਵਜ਼ੂਦ ਹਜ਼ਾਰਾਂ ਦੀ ਗਿਣਤੀ ਵਿੱਚ ਭਾਜਪਾ ਵਰਕਰ ਆਪਣੇ ਚਹੇਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸਵਾਗਤ ਕਰਨ ਲਈ ਦਫ਼ਤਰ ਵਿੱਚ ਇਕੱਠੇ ਹੋਏ।ਜਿਲ੍ਹਾ ਭਾਜਪਾ ਦਫ਼ਤਰ ਪੁੱਜਣ `ਤੇ ਅਸ਼ਵਨੀ ਸ਼ਰਮਾ ਦਾ ਢੋਲ, ਭੰਗੜੇ ਅਤੇ ਆਤਿਸ਼ਬਾਜ਼ੀ ਨਾਲ ਸਵਾਗਤ ਕੀਤਾ ਗਿਆ।ਅਸ਼ਵਨੀ ਸ਼ਰਮਾ ਪ੍ਰੋਗਰਾਮ `ਚ ਪੁੱਜੇ ਤਾਂ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਨੇ ਡਾ: ਸੰਧੂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਹਨਾਂ ਆਪਣਾ ਔਹਦਾ ਸੰਭਾਲਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸੂਬਾ ਸਕੱਤਰ ਰਾਜੇਸ਼ ਹਨੀ, ਰਜਿੰਦਰ ਮੋਹਨ ਸਿੰਘ ਛੀਨਾ, ਡਾ: ਬਲਦੇਵ ਰਾਜ ਚਾਵਲਾ, ਬਖਸ਼ੀ ਰਾਮ ਅਰੋੜਾ, ਡਾ: ਰਾਜ ਕੁਮਾਰ ਵੇਰਕਾ, ਸੂਬਾ ਮੀਡਿਆ ਸਕਤਰ ਜਨਾਰਦਨ ਸ਼ਰਮਾ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਹਰਜਿੰਦਰ ਸਿੰਘ ਠੇਕੇਦਾਰ, ਐਡਵੋਕੇਟ ਕੁਮਾਰ ਅਮਿਤ ਆਦਿ ਵੀ ਸਟੇਜ ‘ਤੇ ਹਾਜ਼ਰ ਸਨ
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਨਵ-ਨਿਯੁੱਕਤ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਸੂਬੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ ਕਿ ਅੱਜ ਮੰਚ ’ਤੇ ਭਾਜਪਾ ਦੇ ਦੋ ਸਾਬਕਾ ਤੇ ਮੌਜ਼ੂਦਾ ਪ੍ਰਧਾਨ ਬੈਠੇ ਹਨ।ਇਹ ਭਾਜਪਾ ਵਿੱਚ ਹੀ ਸੰਭਵ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਭਾਜਪਾ ਦਾ ਉਦੇਸ਼ ਜਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਚਲਾਉਣਾ ਹੈ।ਸੂਬੇ ਦੀ ਮੌਜ਼ੂਦਾ ਸਥਿਤੀ `ਤੇ ਬੋਲਦਿਆਂ ਉਨਾਂ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਦੇ ਰਾਜ `ਚ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਡਰ ਦੇ ਮਾਹੌਲ ‘ਚ ਹਰ ਰੋਜ਼ ਕਤਲ ਹੋ ਰਹੇ ਹਨ ਅਤੇ ਸੂਬੇ ਨੂੰ 1980 ਦੇ ਦੌਰ ਵੱਲ ਧੱਕਿਆ ਜਾ ਰਿਹਾ ਹੈ।ਔਖੇ ਦੌਰ ਵਿਚ ਸੂਬੇ ਦੇ ਲੋਕ ਭਾਰਤੀ ਜਨਤਾ ਪਾਰਟੀ ਵੱਲ ਬੇਸਬਰੀ ਨਾਲ ਦੇਖ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਮਕਸਦ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਅੰਮ੍ਰਿਤਸਰ ਵਿੱਚ ਭਾਜਪਾ ਦਾ ਮੇਅਰ ਬਣਾਉਣਾ ਹੈ।ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵੀ ਸਿਰ `ਤੇ ਹਨ।ਜੇਕਰ ਏਜੰਸੀਆਂ ਦੀਆਂ ਗੁਪਤ ਸੂਚਨਾਵਾਂ `ਤੇ ਵਿਸ਼ਵਾਸ਼ ਕੀਤਾ ਜਾਵੇ ਤਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨੀ ਯਕੀਨੀ ਹੈ।
ਡਾ: ਹਰਵਿੰਦਰ ਸੰਧੂ ਨੇ ਕਿਹਾ ਕਿ ਉਹ ਉਹ ਜ਼ਮੀਨੀ ਪੱਧਰ ਦੇ ਭਾਜਪਾ ਵਰਕਰ ਹਨ ਅਤੇ ਭਾਜਪਾ ਪੰਜਾਬ ਵਿੱਚ ਸੂਬਾ ਮੀਡੀਆ ਸਕੱਤਰ, ਸੂਬਾ ਭਾਜਪਾ ਵਲੋਂ ਤਰਨਤਾਰਨ ਭਾਜਪਾ ਦੇ ਇੰਚਾਰਜ਼ ਅਤੇ ਭਾਜਪਾ ਅੰਮ੍ਰਿਤਸਰ ਵਿੱਚ ਜਿਲ੍ਹਾ ਮੀਤ ਪ੍ਰਧਾਨ ਵਜੋਂ ਦਿੱਤੀਆਂ ਜਿੰਮੇਵਾਰੀਆਂ ਨਿਭਾਉਂਦੇ ਰਹੇ ਹਨ।ਪ੍ਰੋਗਰਾਮ ਵਿੱਚ ਸ਼ਵੇਤ ਮਲਿਕ, ਜੀਵਨ ਗੁਪਤਾ, ਸੁਰੇਸ਼ ਮਹਾਜਨ ਤੇ ਰਜਿੰਦਰ ਮੋਹਨ ਸਿੰਘ ਛੀਨਾ ਆਦਿ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਜਿਲ੍ਹਾ ਮੀਤ ਪ੍ਰਧਾਨ ਮਾਨਵ ਤਨੇਜਾ, ਡਾ: ਰਾਕੇਸ਼ ਸ਼ਰਮਾ, ਸਰਬਜੀਤ ਸਿੰਘ ਸ਼਼ੰਟੀ, ਰੀਨਾ ਜੇਤਲੀ, ਅਨੁਜ ਸਿੱਕਾ, ਸਰਕਲ ਇੰਚਾਰਜ਼ ਰਮਨ ਸ਼ਰਮਾ, ਅਸ਼ਵਨੀ ਬਾਵਾ, ਰਾਜੀਵ ਭੱਲਾ ਆਦਿ ਸਮੇਤ ਭਾਜਪਾ ਵਰਕਰ ਹਾਜ਼਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …