ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ
ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਾਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ‘ਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਉਪਰੰਤ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ ਗਏ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।ਲੈਕਚਰਾਰ ਅਨੁਕਿਰਨਜੀਤ ਕੌਰ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media