ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਬੇਨ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ। ਐਡਵੋਕੇਟ ਧਾਮੀ ਨੇ ਨਰਿੰਦਰ ਮੋਦੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ।ਉਨ੍ਹਾਂ ਕਿਹਾ ਕਿ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …