Friday, August 1, 2025
Breaking News

ਵਰਲਡਵਾਈਡ ਗਰੁੱਪ ਵਲੋਂ ਹਰਵਿੰਦਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਵਰਲਡਵਾਈਡ ਗਰੁੱਪ ਦੇ ਮਾਲਕ ਇੰਦਰਪ੍ਰੀਤ ਸਿੰਘ ਆਨੰਦ ਅਤੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਪ੍ਰੀਤੀ ਅਨੰਦ ਵਲੋਂ ਆਪਣੇ ਆਫਿਸ ਸਟਾਫ਼ ਸਮੇਤ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਨਵ-ਨਿਯੁਕਤ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਦੁਸ਼਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ। ਇੰਦਰਪ੍ਰੀਤ ਸਿੰਘ ਆਨੰਦ ਨੇ ਕਿਹਾ ਕਿ ਹਰਵਿੰਦਰ ਸਿੰਘ ਸੰਧੂ ਉਨ੍ਹਾਂ ਦਾ ਬਚਪਨ ਦਾ ਦੋਸਤ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਲੱਗੇ ਹੋਏ ਹਨ ਅਤੇ ਹਮੇਸ਼ਾਂ ਅੰਮ੍ਰਿਤਸਰ ਦੇ ਵਪਾਰੀਆਂ ਦੇ ਹੱਕ ਵਿੱਚ ਖੜ੍ਹੇ ਹਨ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਜਿਥੇ ਉਹ ਅੰਮ੍ਰਿਤਸਰ ਦੇ ਲੋਕਾਂ ਅਤੇ ਵਪਾਰੀਆਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਗੇ।(ਪੰਜਾਬ ਪੋਸਟ ਰੋਜ਼ਾਨਾ ਆਨਲਾਈਨ ਨਿਊਜ਼ ਪੋਰਟਲ)

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …