ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਸਮੇਤ ਨਵੇਂ ਸਾਲ 2023 ਦੇ ਪਹਿਲੇ ਦਿਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਸੀਸ ਨਿਵਾ ਕੇ ਆਸ਼ੀਰਵਾਦ ਲਿਆ ਹੈ ਅਤੇ ਗੁਰੂ ਮਹਾਰਾਜ ਦੇ ਚਰਨਾਂ ‘ਚ ਅਰਦਾਸ ਕੀਤੀ ਹੈ ਕਿ ਨਵੇਂ ਸਾਲ ਦੌਰਾਨ ਪੰਜਾਬ ਵਿੱਚ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …