Friday, July 19, 2024

ਸਕੂਲ ਅਤੇ ਕੈਂਪ ਦੀਆਂ ਯਾਦਾਂ ਨੂੰ ਭੁਲਾਉਣਾ ਔਖਾ -ਵਿਨਰਜੀਤ ਗੋਲਡੀ

ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ‘ਚ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ਵਿੱਚ ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦੇ ਵਲੰਟੀਅਰਾਂ ਦਾ ਸਪੈਸ਼ਲ ਸੱਤ ਰੋਜ਼ਾ ਐਨ.ਐਸ.ਐਸ ਕੈਂਪ “ਤੰਦਰੁਸਤ ਜਵਾਨੀ-ਦੌਲਤਮੰਦ ਜਵਾਨੀ” ਦੇ ਬੈਨਰ ਹੇਠ ਵਿਲੱਖਣ ਯਾਦਾਂ ਛੱਡਦੇ ਹੋਏ ਸਮਾਪਤ ਹੋਇਆ।ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਸ ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਸਕੂਲ ਦੇ ਪੁਰਾਣੇ ਵਿਦਿਆਰਥੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਬਤੌਰ ਮੁੱਖ ਮਹਿਮਾਨ ਪਹੁੰਚੇ ਤੇ ਪ੍ਰਧਾਨਗੀ ਪ੍ਰਿੰਸੀਪਲ ਇਕਦੀਸ਼ ਕੌਰ ਨੇ ਕੀਤੀ।ਸਮਾਗਮ ਦੀ ਸ਼ੁਰੂਆਤ ਹਰਵਿੰਦਰ ਸਿੰਘ ਦੇ ਧਾਰਮਿਕ ਗੀਤ “ਵਾਟਾਂ ਲੰਮੀਆਂ ਤੇ ਰਸਤਾ ਪਹਾੜ ਦਾ” ਨਾਲ ਕੀਤੀ ਗਈ।ਪ੍ਰੋਜੈਕਟ ਇੰਚਾਰਜ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਮੰਚ ਦਾ ਸੰਚਾਲਨ ਕੀਤਾ।ਵਲੰਟੀਅਰ ਅਜੈ ਕੁਮਾਰ, ਸੰਦੀਪ ਕੁਮਾਰ, ਰੀਤੂ ਰਾਣੀ ਤੇ ਅਰਸ਼ਦੀਪ ਕੌਰ ਨੇ ਸਮੁੱਚੇ ਕੈਂਪ ਦੀ ਰਿਪੋਰਟ ਪੇਸ਼ ਕੀਤੀ।ਇਹਨਾ ਵਲੰਟੀਅਰਾਂ ਨੇ ਕੈਪ ਦੌਰਾਨ ਕੁੱਝ ਨਵੀਆਂ ਆਦਤਾਂ ਜਿਵੇ ਜਲਦੀ ਉਠਣਾ, ਟੀਮ ਭਾਵਨਾ, ਅਨੁਸ਼ਾਸਨ ਆਦਿ ਵਰਗੇ ਗੁਣ ਜੀਵਨ ਵਿੱਚ ਸਿੱਖਣ ਦੀ ਗੱਲ ਕੀਤੀ।
ਪ੍ਰਿੰਸੀਪਲ ਇਕਦੀਸ਼ ਕੌਰ ਨੇ ਕਿਹਾ ਕਿ ਸਕੂਲ ਦੀ ਸੁੰਦਰਤਾ ਵਿੱਚ ਐਨ.ਐਸ.ਐਸ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਇਹਨਾਂ ਵਲੰਟੀਅਰਾਂ ਨੇ ਇਕੱਠੇ ਹੋ ਕੇ ਸਕੂਲ ਦੀ ਦਿੱਖ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ।ਵਲੰਟੀਅਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਵਿਨਰਜੀਤ ਗੋਲਡੀ ਨੇ ਕਿਹਾ ਕਿ ਸਕੂਲੀ ਜੀਵਨ ਦੀਆਂ ਯਾਦਾਂ ਹਰ ਵਿਅਕਤੀ ਦੇ ਜੀਵਨ ਵਿੱਚ ਨਾ ਭੁੱਲਣਯੋਗ ਹੁੰਦੀਆਂ ਹਨ।ਐਨ.ਐਸ.ਐਸ ਵਰਗੀਆਂ ਸੰਸਥਾਵਾਂ ਨਾਲ ਜੁੜ ਕੇ ਵਿਅਕਤੀਗਤ ਤੌਰ ‘ਤੇ ਇਕ ਚੰਗਾ ਸਮਾਜ ਕਲਿਆਣਕਾਰੀ ਬਣਦਾ ਹੈੈ।ਇਸ ਨਾਲ ਜੁੜ ਕੇ ਵਿਅਕਤੀ ਆਪਣੀ ਵਿਲੱਖਣ ਪਹਿਚਾਣ ਬਣਾ ਸਕਦਾ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਸੱਤ ਰੋਜ਼ਾ ਕੈਂਪ ਦੌਰਾਨ ਵਲੰਟੀਅਰਾਂ, ਨਗਰ ਨਿਵਾਸੀਆ, ਪ੍ਰੈਸ ਤੇ ਸਕੂਲ ਸਟਾਫ ਤੋਂ ਮਿਲੇ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਗੁਰਦੀਪ ਸਿੰਘ, ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਹਰਵਿੰਦਰ ਸਿੰਘ, ਰਵੀਦੀਪ ਸਿੰਘ, ਭਰਤ ਸ਼ਰਮਾ, ਪਰਮਜੀਤ ਕੌਰ, ਕਰਨੈਲ ਸਿੰਘ ਸਾਇੰਸ ਮਾਸਟਰ, ਵੰਦਨਾ ਸਿੰਗਲਾ, ਅਮਨਦੀਪਸਿੰਘ, ਸੁਖਚੈਨ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …