Saturday, December 21, 2024

ਡਾ: ਨਿੱਜ਼ਰ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੋਤਰੇ ਦੀ ਦਾਤ ਮਿਲਣ ‘ਤੇ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੋਤਰੇ ਦੀ ਦਾਤ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਬੱਚੇ ਦੀ ਲੰਬੀ ਉਮਰ, ਸਿਹਤਮੰਦ ਜੀਵਨ ਅਤੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਪ੍ਰਧਾਨ ਨਿੱਜ਼ਰ ਨੇ ਕਿਹਾ ਕਿ ਆਸ ਹੈ ਉੱਘੀ ਧਾਰਮਿਕ ਸ਼ਖਸੀਅਤ ਗਿਆਨੀ ਰਘਬੀਰ ਸਿੰਘ ਜੀ ਦਾ ਪੋਤਰਾ ਆਪਣੀ ਵਿਰਾਸਤ ਵਿੱਚ ਮਿਲੀ ਸੱਚੀ ਸੁੱਚੀ ਗੁਰਮਤਿ ਜੀਵਨ ਜਾਚ ਨੂੰ ਅਪਣਾਉਂਦਿਆਂ ਆਉਣ ਵਾਲੇ ਸਮੇਂ ‘ਚ ਵਿਦਿਅਕ, ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕਰੇਗਾ। Daily Online News Portal www.punjabpost.in

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …