ਜਲੰਧਰ, 12 ਦਸੰਬਰ (ਪਰਵਦੀਪ ਸਿੰਘ/ਪਰਮਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਮਾਜ ਦੇ ਸਾਰੇ ਵਰਗ ਮਿਲ ਕੇ ਹੰਭਲਾ ਮਾਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਨਿਰਮਲਜੀਤ ਸਿੰਘ ਸਹੋਤਾ ਡੀ. ਐਸ. ਪੀ ਸਥਾਨਕ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਕਰਵਾਏ ਜਾਗਰੂਕਤਾ ਸੈਮੀਨਾਰ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਸੁਰੇਸ਼ ਅਰੋੜਾ ਡੀ. ਜੀ. ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਰੁਪਿੰਦਰ ਸਿੰਘ ਐਸ. ਐਸ. ਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਅਤੇ ਸ੍ਰੀ ਸੋਮ ਨਾਥ ਐਸ. ਪੀ ਸਥਾਨਕ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਉਨ੍ਹਾਂ ਸਮਾਜ ਦੇ ਹਰ ਵਰਗ ਖਾਸ ਕਰਕੇ ਨੌਜਵਾਨ ਵਰਗ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅੱਗੇ ਆਉਣ। ਇਸ ਮੌਕੇ ਇੰਸਪੈਕਟਰ ਦਲਬੀਰ ਸਿੰਘ ਹੋਠੀ, ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਹਰਜੀਤ ਸਿੰਘ, ਏ. ਐਸ. ਆਈ ਸਤਪਾਲ ਸਿੰਘ ਅਤੇ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਦੇ ਹੋਰ ਅਫ਼ਸਰ ਸਾਹਿਬਾਨ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਸਹੋਤਾ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਕਿਸੇ ਕਿਸਮ ਦੀ ਘਪਲੇਬਾਜ਼ੀ ਨੂੰ ਵਿਜੀਲੈਂਸ ਬਿਊਰੋ ਦੇ ਧਿਆਨ ਵਿਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਮਹਿਕਮੇ ਦਾ ਕੋਈ ਵੀ ਅਧਿਕਾਰੀ/ਕਰਮਚਾਰੀ ਸਰਕਾਰੀ ਕੰਮ ਕਰਨ ਬਦਲੇ ਕਿਸੇ ਵੀ ਕਿਸਮ ਦੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਲੋਕ ਐਸ. ਐਸ. ਪੀ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਦੇ ਟੈਲੀਫੋਨ ਨੰਬਰ 0181-2226349, 2244135 ਅਤੇ ਦਫ਼ਤਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਜਲੰਧਰ ਦੇ ਅਧਿਕਾਰੀਆਂ ਦੇ ਮੋਬਾਇਲ ਨੰਬਰ 98765-01936, 81464-00057, 95929-61117, 98149-52001 ਅਤੇ ਟੋਲ ਫਰੀ ਨੰਬਰ 1800-1800-1000 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਵੈਬਸਾਈਟ www.vigilancebureaupunjab.org ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਵਿੰਦਰ ਕੌਰ, ਲੈਕਚਰਾਰ ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਸੰਦੀਪ ਕੌਰ ਅਤੇ ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …