Saturday, December 21, 2024

ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿੱਚ ਕੀਤਾ ਵਾਧਾ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕੀਤਾ ਗਿਆ ਹੈ।ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ।ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਹੈ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਣਗੇ।ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋ ਭੇਜਣ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ। Daily Online News Portal www.punjabpost.in

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …