Thursday, June 19, 2025
Breaking News

ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਵੇਂ ਸਾਲ ‘ਤੇ ਅਰਦਾਸ ਸਮਾਗਮ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ 2023 ਤੇ ਦਫ਼ਤਰੀ ਕੰਮ-ਕਾਜ਼ ਦੇ ਪਹਿਲੇ ਦਿਨ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਦੀਵਾਨ ਦੀ ਚੜ੍ਹਦੀ ਕਲਾ ਅਤੇ ਤਰੱਕੀ ਲਈ ਬਲ ਬਖਸ਼ਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਾ ਸੰਦੇਸ਼ ਦਿੱਤਾ।ਨਵੇਂ ਸਾਲ ਦੌਰਾਨ ਬਟਾਲਾ ਵਿਖੇ ਅਤਿ ਆਧੁਨਿਕ ਤਕਨੀਕਾਂ ਤੇ ਸਹੂਲਤਾਂ ਨਾਲ ਲੈਸ ਦੀਵਾਨ ਦੇ ਸਕੂਲ ਦੀ ਉਸਾਰੀ ਸ਼ੁਰੂ ਕਰਨ ਬਾਰੇ ਵੀ ਦੱਸਿਆ ਗਿਆ।ਉਹਨਾਂ ਸਮੂਹ ਮੈਂਬਰਾਂ ਨੂੰ ਇਕਜੁੱਟਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਮੈਂਬਰਾਂ ਨੂੰ ਮਿਹਨਤ, ਇਮਾਨਦਾਰੀ ਅਤੇ ਅਨੁਸਾਸ਼ਨ ਵਰਗੇ ਗੁਣਾਂ ਦਾ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ।
ਇਸ ਮੋਕੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਐਸ.ਐਸ ਛੀਨਾ, ਡਾ. ਆਤਮਜੀਤ ਸਿੰਘ ਬਸਰਾ, ਰਮਨੀਕ ਸਿੰਘ, ਮੋਹਨਜੀਤ ਸਿੰਘ ਭੱਲਾ, ਅਮਰਦੀਪ ਸਿੰਘ ਮਰਵਾਹਾ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾ ਅਤੇ ਚੀਫ਼ ਖ਼ਾਲਸਾ ਦੀਵਾਨ ਦਫ਼ਤਰ, ਹਸਪਤਾਲ, ਸਕੂਲ ਅਤੇ ਐਜੂਕੇਸ਼ਨ ਕਮੇਟੀ ਦਾ ਸਮੂਹ ਸਟਾਫ ਹਾਜ਼ਰ ਸੀ।
Daily Online News portal www.punjabpost.in

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …