ਅਬਾਦਕਾਰਾਂ ਨੂੰ ਮਾਲਕੀ ਹੱਕ ਦੇਵੇ ਤੇ ਵੈਟਨਰੀ ਵਿਭਾਗ ‘ਚ ਖਾਲੀ ਅਸਾਮੀਆਂ ਜਲਦ ਭਰੇ ਸਰਕਾਰ – ਕਿਸਾਨ ਆਗੂ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਕਿਸਾਨ ਮਜਦੂਰ ਸੰਘਰਸ਼ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ 26 ਨਵੰਬਰ ਤੋਂ, ਡੀ.ਸੀ ਦਫਤਰਾਂ ਤੋਂ ਸ਼ੁਰੂ ਹੋਏ ਅੰਦੋਲਨ 10 ਜਿਲ੍ਹਿਆਂ ਵਿਚ 38ਵੇਂ ਦਿਨ ਜਾਰੀ ਰਹੇ।ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਚੱਲਦੇ ਡੀ.ਸੀ ਦਫਤਰ ਅੰਮ੍ਰਿਤਸਰ ਮੋਰਚੇ ਤੋਂ ਜਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਅਤੇ ਬਾਜ਼ ਸਿੰਘ ਸਾਰੰਗੜਾ ਨੇ ਅੱਜ ਮੀਡੀਆ ਨੂੰ ਜਾਣਕਾਰੀ ਦੱਸਿਆ ਕਿ ਕਾਰਪੋਰੇਟ ਜਗਤ ਅੱਜ ਸਰਕਾਰਾਂ ਨੂੰ ਕੰਟਰੋਲ ਕਰ ਰਿਹਾ ਹੈ।ਜਿਸ ਕਰਕੇ ਆਮ ਨਾਗਰਿਕ ਦੀਆਂ ਮੰਗਾਂ ‘ਤੇ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਨਿੱਜੀਕਰਨ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਮੋਰਚੇ ਦੀ ਮੰਗ ਹੈ ਕਿ ਪੰਜਾਬ ਸਰਕਾਰ ਬਾਬਾ ਬੰਦਾ ਸਿੰਘ ਬਹਾਦਰ ਐਕਟ ਬਣਾ ਕੇ ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਵੇ, ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਦਿੱਤੇ ਜਾਣ, ਕੇਰਲ ਸਰਕਾਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਫਸਲਾਂ ਦੀ ਖਰੀਦ ਤੇ ਐਮ.ਐਸ.ਪੀ ਗਰੰਟੀ ਕਾਨੂੰਨ ਬਣਾਵੇ, ਜੁਮਲਾ ਮੁਅਤਾਰਕਾ ਜਮੀਨਾਂ ਨੂੰ ਪੰਚਾਇਤੀ ਜ਼ਮੀਨਾਂ ਐਲਾਨਣ ਵਾਲੀ ਸੋਧ ਵਾਪਿਸ ਲਈ ਜਾਵੇ, ਨਸ਼ੇ ਅਤੇ ਕਨੂੰਨ ਵਿਵਸਥਾ ਸੁਧਾਰਨ ਲਈ ਸਖਤ ਫੈਸਲੇ ਕੀਤੇ ਜਾਣ, ਜੀਰਾ ਫੈਕਟਰੀ ਅਤੇ ਪਾਣੀ ਪ੍ਰਦੂਸ਼ਿਤ ਕਰ ਰਹੀਆਂ ਅਜਿਹੀਆਂ ਹੋਰ ਫੈਕਟਰੀਆਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ।ਵੈਟਨਰੀ ਵਿਭਾਗ ਵਿੱਚ ਵੈਟਨਰੀ ਅਫਸਰਾਂ ਦੀਆਂ ਕੱਢੀਆਂ ਗਈਆ 418 ਪੋਸਟਾਂ ਵਿਚੋਂ ਸਿਰਫ 326 ਹੀ ਭਰੀਆਂ ਗਈਆਂ ਹਨ ਅਤੇ 92 ਦੇ ਕਰੀਬ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ।ੳਹਨਾ ਕਿਹਾ ਕਿ ਅੰਦੋਲਨ ਆਪਣੀ ਰਫ਼ਤਾਰ ਫੜ ਚੁੱਕਾ ਹੈ।ਟੋਲ ਪਲਾਜ਼ਾ ਮਾਨਾਂਵਾਲਾ, ਟੋਲ ਪਲਾਜ਼ਾ ਛਿਡਣ ਅਤੇ ਟੋਲ ਪਲਾਜ਼ਾ ਕੱਥੂਨੰਗਲ ‘ਤੇ ਮੋਰਚੇ 19ਵੇਂ ਦਿਨ ਵਿੱਚ ਜਾਰੀ ਹਨ ਜੋ 15 ਜਨਵਰੀ ਤੱਕ ਨਿਰੰਤਰ ਜਾਰੀ ਰਹਿਣਗੇ।ਉਹਨਾ ਦੇਸ਼ ਪ੍ਰਤੀ ਸੁਹਿਰਦ ਲੋਕਾਂ ਨੂੰ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਭ ਨੂੰ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ।
ਇਸ ਮੌਕੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ, ਜਿਲ੍ਹਾ ਆਗੂ ਕੁਲਜੀਤ ਸਿੰਘ ਕਾਲੇ ਘਣੁਪੁਰ, ਕੁਲਬੀਰ ਸਿੰਘ ਲੋਪੋਕੇ, ਕੰਵਰਦਲੀਪ ਸੈਦੋਲੇਹਲ, ਅਮਰਦੀਪ ਗੋਪੀ, ਅੰਗਰੇਜ਼ ਸਿੰਘ ਸਹਿੰਸਰਾ, ਮੁਖਵਿੰਦਰ ਸਿੰਘ ਕੋਲੋਵਾਲ, ਜੋਗਾ ਸਿੰਘ ਖ਼ਾਹਰੇ, ਕੁਲਵੰਤ ਸਿੰਘ ਕੱਕੜ, ਗੁਰਤੇਜ ਸਿੰਘ ਜਠੌਲ ਤੋਂ ਇਲਾਵਾ ਵੱਖ-ਵੱਖ ਮੋਰਚਿਆਂ ‘ਤੇ ਵੱਡੀ ਗਿਣਤੀ ‘ਚ ਕਿਸਾਨ ਮਜ਼ਦੂਰ ਹਾਜ਼ਰ ਰਹੇ।
Daily Online News Portal www.punjabpost.in