ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਸੂਬੇ ਵਿਚ ਪੈ ਰਹੀ ਸਖਤ ਠੰਡ ਅਤੇ ਸੰਘਣੀ ਧੁੰਦ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ ਉਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ।ਇਹ ਸੇਵਾ ਕੇਂਦਰ ਹੁਣ ਸਵੇਰੇ 9,45 ਵਜੇ ਖੁੱਲਣਗੇ ਤੇ ਸ਼ਾਮ 5.00 ਵਜੇ ਤੱਕ ਕੰਮ ਕਰਨਗੇ।ਜਾਰੀ ਕੀਤੇ ਹੁਕਮਾਂ ਵਿੱਚ ਉਨਾਂ ਦੱਸਿਆ ਕਿ ਫਿਲਹਾਲ ਇਹ ਸਮਾਂ 15 ਜਨਵਰੀ ਤੱਕ ਬਦਲਿਆ ਗਿਆ ਹੈ ਅਤੇ ਅੱਗੇ ਦਾ ਫੈਸਲਾ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਜਾਵੇਗਾ।ਉਨਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਸੇਵਾ ਕੇਂਦਰ ਵਿਚ ਆਉਣ ਤੇ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਿਕਲ ਪੇਸ਼ ਆ ਰਹੀ ਹੈ, ਜਿਸ ਕਾਰਨ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।
Daily Online News Portal www.punjabpost.in
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …