Wednesday, January 15, 2025

ਪੱਛੜੇ ਵਰਗ ਦੇ ਲੋਕਾਂ ਨੂੰ ਹਮੇਸ਼ਾਂ ਨਜ਼ਰ ਅੰਦਾਜ਼ ਕਰਦੀਆਂ ਆ ਰਹੀਆਂ ਹਨ ਸਰਕਾਰਾਂ – ਨਰਿੰਦਰ ਸੱਗੂ

ਬੀ.ਸੀ ਏਕਤਾ ਮੰਚ ਪੰਜਾਬ ਵਲੋਂ ਵਿਧਾਇਕ ਜਸਬੀਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਓ.ਬੀ.ਸੀ ਵਰਗ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਬੀ.ਸੀ ਏਕਤਾ ਮੰਚ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸੱਗੂ ਦੇ ਗ੍ਰਹਿ ਹਲਕਾ ਪੱਛਮੀ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ।ਕੁਲਵੰਤ ਸਿੰਘ ਮੱਲ੍ਹੀ ਸੂਬਾ ਪ੍ਰਧਾਨ ਆਲ ਇੰਡੀਆ ਬੈਕਵਰਡ ਕਲਾਸਿਜ਼ ਫੈਡਰੇਸ਼ਨ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ।ਪੰਜਾਬ ਦੇ ਬੈਕਵਰਡ ਕਲਾਸਿਜ਼ ਵਰਗ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਮੀਟਿੰਗ ‘ਚ ਵਿਚਾਰ ਚਰਚਾ ਕੀਤੀ ਗਈ।ਚੇਅਰਮੈਨ ਸੱਗੂ ਨੇ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ‘ਚ ਪੱਛੜੇ ਵਰਗ ਦੇ ਲੋਕਾਂ ਦੀ ਬਹੁ-ਗਿਣਤੀ ਹੈ, ਜੋ ਲਗਭਗ 45% ਤੋਂ ਵੱਧ ਹੈ।ਪ੍ਰੰਤੂ ਲੰਮੇ ਸਮੇਂ ਤੋਂ ਸਰਕਾਰਾਂ ਪੱਛੜੇ ਵਰਗ ਦੇ ਲੋਕਾਂ ਨੂੰ ਹਮੇਸ਼ਾਂ ਨਜ਼ਰ ਅੰਦਾਜ਼ ਕਰਦੀਆਂ ਆ ਰਹੀਆਂ ਹਨ।2022 ਦੀਆਂ ਚੋਣਾਂ ਵਿੱਚ ਪੱਛੜੀਆਂ ਸ਼਼੍ਰੇਣੀਆਂ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ।ਕੁਲਵੰਤ ਸਿੰਘ ਮੱਲ੍ਹੀ ਨੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪੱਛੜੀਆਂ ਸ਼਼੍ਰੇਣੀਆਂ ਦੇ ਲੋਕਾਂ ਦੀਆਂ ਸੰਵਿਧਾਨਿਕ ਮੰਗਾਂ ਜਿਵੇਂ ਮੰਡਲ ਕਮਿਸ਼ਨ ਰਿਪੋਰਟ ਅਨੁਸਾਰ 27% ਵਰਗ ਦੇ ਲੋਕਾਂ ਨੂੰ ਸਿੱਖਿਆ, ਸਰਕਾਰੀ ਨੋਕਰੀ, ਰਾਜਨੀਤੀ ਆਦਿ ਵਿੱਚ ਰਾਖਵਾਂਕਰਨ ਦੇਣਾ, ਵਰਗ ਦੀ ਜਨਸੰਖਿਆ ਅਨੁਸਾਰ ਰਾਜ-ਭਾਗ ਵਿੱਚ ਬਣਦੀ ਹਿੱਸੇਦਾਰੀ ਆਦਿ ਦੇਣਾ, ਨੂੰ ਲਾਗੂ ਕਰਵਾਇਆ ਜਾਵੇ ਅਤੇ ਉਕਤ ਮੁੱਦਿਆਂ ਦੀ ਆਵਾਜ਼ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਠਾਇਆ ਜਾਵੇ ਤਾਂ ਜੋ ਬੈਕਵਰਡ ਕਲਾਸਿਸ ਦੇ ਲੋਕਾਂ ਨੂੰ ਇਨਸਾਫ਼ ਮਿਲ ਸਕੇ।ਚੇਅਰਮੈਨ ਨਰਿੰਦਰ ਸਿੰਘ ਸੱਗੂ ਅਤੇ ਕੁਲਵੰਤ ਸਿੰਘ ਮੱਲ੍ਹੀ ਵਲੋਂ ਵਿਧਾਇਕ ਜਸਬੀਰ ਸਿੰਘ ਸੰਧੂ ਦਾ ਸਨਮਾਨ ਵੀ ਕੀਤਾ ਗਿਆ।
ਡਾ. ਜਸਬੀਰ ਸਿੰਘ ਸੰਧੂ ਭਰੋਸਾ ਦਿੱਤਾ ਕਿ ਉਹ ਪੱਛੜੇ ਵਰਗ ਦੇ ਲੋਕਾਂ ਦੇ ਨਾਲ ਖੜੇ ਹਨ ਅਤੇ ਹੱਕੀ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਦਾ ਉਪਰਾਲਾ ਕਰਨਗੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵੀ ਆਵਾਜ਼ ਉਠਾਉਣਗੇ।ਨਰਿੰਦਰ ਸੱਗੂ ਨੇ ਵਾਰਡ ਨੰਬਰ 3 ਅਤੇ 5 ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਧਾਇਕ ਸੰਧੂ ਨੂੰ ਜਾਣੂ ਕਰਵਾਇਆ।ਇਸ ਮੋਕੇ ਵਰੁਣਦੀਪ ਸਿੰਘ ਬੰਮਰਾ ਅਤੇ ਪੀ.ਏ ਅਮਰਜੀਤ ਸਿੰਘ ਸ਼ੇਰਗਿੱਲ ਅਦਿ ਹਾਜ਼ਰ ਸਨ। Daily Online News Portal www.punjabpost.in

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …