Sunday, October 4, 2026

ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲਾਂ ਵਿੱਚ 8 ਜਨਵਰੀ ਤੱਕ ਸਰਦੀ ਅਤੇ ਧੁੰਦ ਕਾਰਨ ਛੁੱਟੀਆਂ ਕਰਨ ਦੇ ਬਾਵਜ਼ੂਦ ਅੰਮ੍ਰਿਤਸਰ ਜਿਲ੍ਹੇ ਦੇ ਕੁੱਝ ਪ੍ਰਾਈਵੇਟ ਸਕੂਲਾਂ ‘ਚ ਕਲਾਸਾਂ ਲੱਗਣ ਦੀ ਸੂਚਨਾ ਤੇ ਆਧਾਰ ‘ਤੇ ਡੀ.ਈ.ਓ ਸੈਕੰਡਰੀ ਜੁਗਰਾਜ ਸਿੰਘ ਅਤੇ ਡੀ.ਈ.ਓ. ਐਲੀਮੈਂਟਰੀ ਰਾਜੇਸ਼ ਕੁਮਾਰ ਵਲੋਂ ਟੀਮਾਂ ਬਣਾ ਕੇ ਸਕੂਲਾਂ ਦੀ ਜਾਂਚ ਕੀਤੀ ਗਈ।ਉਨਾਂ ਕਿਹਾ ਕਿ ਸਰਕਾਰ ਵਲੋਂ ਇਹ ਛੁੱਟੀਆਂ ਬੱਚਿਆਂ ਦੀ ਸੁਰੱਖਿਆ ਦੇ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ।ਸੋ ਕੋਈ ਵੀ ਸਕੂਲ ਮੈਨੇਜਮੈਂਟ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ ਨਾ ਕਰੇ।ਉਨਾਂ ਕਿਹਾ ਕਿ ਜਿਹੜਾ ਵੀ ਸਕੂਲ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Daily Online News Portal www.punjabpost.in

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …