Sunday, June 15, 2025

‘ਸਕੂਲ ਆਨ ਵ੍ਹੀਲਜ਼’ ਪ੍ਰੋਜੈਕਟ ਤਹਿਤ ਸਿੱਖਿਆ ਲੈ ਰਹੇ ਬੱਚਿਆਂ ਨੂੰ ਵੰਡਿਆ ਟਰੈਕ ਸੂਟ ਤੇ ਹੋਰ ਸਮਾਨ

ਛੋਟੇ ਛੋਟੇ ਯਤਨਾਂ ਨਾਲ ਜ਼ਿੰਦਗੀਆਂ ਨੂੰ ਰੁਸ਼ਨਾਉਣ ਦੀ ਲੋੜ – ਜਤਿੰਦਰ ਜੋਰਵਾਲ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨਵੇਂ ਵਰ੍ਹੇ ’ਤੇ ‘ਸਕੂਲ ਆਨ ਵ੍ਹੀਲਜ਼’ ਪ੍ਰੋਗਰਾਮ ਤਹਿਤ ਸਿੱਖਿਆ ਹਾਸਲ ਕਰ ਰਹੇ ਬੱਚਿਆਂ ਨੂੰ ਟਰੈਕ ਸੂਟ ਅਤੇ ਜ਼ਰੂਰਤ ਦਾ ਹੋਰ ਸਮਾਨ ਵੰਡਿਆ ਗਿਆ।ਜ਼ਿਕਰਯੋਗ ਹੈ ਕਿ ਪਿਛਲੇ 6 ਮਹੀਨਿਆਂ ਤੋਂ ਧੂਰੀ ਦੀਆਂ ਸਲੱਮ ਬਸਤੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਦੇ ਸਾਰਥਕ ਨਤੀਜ਼ੇ ਸਾਹਮਣੇ ਆਉਣ ਲੱਗ ਪਏ ਹਨ ਅਤੇ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਨਿਖਰਨੀ ਸ਼ੁਰੂ ਹੋ ਗਈ ਹੈ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਗਿਆਨ ਕਿਰਨਾਂ ਦੀ ਛੋਹ ਨਾਂ ਦੇ ਇਸ ਪ੍ਰੋਜੈਕਟ ਨੂੰ ਸੰਗਰੂਰ ਤੇ ਧੂਰੀ ਵਿਖੇ ਸਫ਼ਲਤਾ ਨਾਲ ਲਾਗੂ ਕੀਤਾ ਗਿਆ ਹੈ ਅਤੇ ਛੇਤੀ ਹੀ ਹੋਰ ਸਬ ਡਵੀਜ਼ਨਾਂ ‘ਚ ਵੀ ਪੜਾਅਵਾਰ ਇਸ ਨੂੰ ਆਰੰਭ ਕੀਤੇ ਜਾਣ ਦੀ ਦਿਸ਼ਾ ਵੱਲ ਕਦਮ ਪੁੱਟੇ ਜਾਣਗੇ।ਉਨ੍ਹਾਂ ਕਿਹਾ ਕਿ ਸਲੱਮ ਬਸਤੀਆਂ ਵਿੱਚ ਰਹਿੰਦੇ ਸਕੂਲੀ ਸਿੱਖਿਆ ਤੋਂ ਵਿਰਵੇ ਬੱਚਿਆਂ ਦੇ ਮਨਾਂ ‘ਚ ਦਿਲਚਸਪੀ ਪੈਦਾ ਕਰਨ ਲਈ ਇਹ ਇੱਕ ਨਿਵੇਕਲਾ ਯਤਨ ਹੈ।ਜਿਸ ਨਾਲ ਇਨ੍ਹਾਂ ਬੱਚਿਆਂ ਅਤੇ ਇਨ੍ਹਾਂ ਦੇ ਮਾਪਿਆਂ ਦੇ ਮਨਾਂ ਅੰਦਰ ਸਿੱਖਿਆ ਪ੍ਰਤੀ ਉਤਸ਼ਾਹ ਪੈਦਾ ਹੋਇਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੋਟੇ ਛੋਟੇ ਕਦਮਾਂ ਨਾਲ ਜੇਕਰ ਕਿਸੇ ਜ਼ਿੰਦਗੀ ਨੂੰ ਰੁਸ਼ਨਾਇਆ ਜਾ ਸਕੇ, ਤਾਂ ਅਜਿਹੇ ਉਪਰਾਲੇ ਹਰੇਕ ਨਾਗਰਿਕ ਦੇ ਪੱਧਰ ’ਤੇ ਕੀਤੇ ਜਾਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਹੀ ਦਿਸ਼ਾ ਦੀ ਕਮੀ ਕਾਰਨ ਅਨੇਕਾਂ ਬੱਚੇ ਆਪਣੀ ਮੰਜ਼ਿਲ ’ਤੇ ਪੁੱਜਣ ਤੋਂ ਖੁੰਝ ਜਾਂਦੇ ਹਨ।
ਇਸ ਮੌਕੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਤੂਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਵੀ ਹਾਜ਼ਰ ਸਨ।
Daily Online News Portal www.punjabpost.in

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …