ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਲੀ ਵਿਖੇ
ਕਰਵਾਈ ਗਈ ਚੈਂਪੀਅਨਸ਼ਿਪ ’ਚ ਆਪਣੀ ਪ੍ਰਤਿੱਭਾ ਦਾ ਲੋਹਾ ਮਨਵਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਮਗਾ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ (ਫ਼ੈਸ਼ਨ ਡਿਜ਼ਾਇਨਿੰਗ) ਸਮੈਸਟਰ ਪਹਿਲਾਂ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ 6ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਲਈ ਪੰਜਾਬ ਰਾਜ ਦੀ ਸਿੰਗਲ ਸਟਿਕ ਟੀਮ ਦੀ ਅੰਡਰ-19 ਟੀਮ ਲਈ ਚੁਣੀ ਗਈ ਸੀ।ਉਨ੍ਹਾਂ ਕਿਹਾ ਕਿ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਲੀ ਵਿਖੇ ਕਰਵਾਏ ਗਏ ਇਸ ਮੁਕਾਬਲੇ ’ਚ ਸੁਮਨਪ੍ਰੀਤ ਕੌਰ ਨੇ ਆਪਣੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਪਹਿਲੇ ਸਥਾਨ ’ਤੇ ਰਹਿ ਕੇ ਸੋਨੇ ਦਾ ਤਮਗਾ ਪ੍ਰਾਪਤ ਕਰ ਕੇ ਜ਼ਿਲ੍ਹੇ, ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਸੁਮਨਪ੍ਰੀਤ ਕੌਰ ਨੂੰ ਭਵਿੱਖ ’ਚ ਹੋਰ ਵੀ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕਰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ’ਚ ਵੀ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਗਤਕਾ ਇੰਚਾਰਜ ਡਾ. ਪ੍ਰਦੀਪ ਕੌਰ, ਡਾ. ਜਸਵਿੰਦਰ ਸਿੰਘ ਅਤੇ ਗਤਕਾ ਕੋਚ ਅਮਨਦੀਪ ਸਿੰਘ ਦੀ ਵੀ ਸ਼ਲਾਘਾ ਕੀਤੀ।
Daily Online News Portal www.punjabpost.in
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media