ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਏਡਿਡ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ `ਚ ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਸਰੀਨ ਦੀ ਅਗਵਾਈ `ਚ ਹੋਈ।ਪ੍ਰਧਾਨ ਸਰੀਨ ਤੇ ਹੋਰ ਅਹੁੱਦੇਦਾਰਾਂ ਨੇ ਦੱਸਿਆ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸੰਗਰੂਰ ਵਿਖੇ ਰਾਜ ਪੱਧਰੀ ਵੱਡਾ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਦਿਤੇ ਭਰੋਸੇ ਦੇ ਬਾਵਜ਼ੂਦ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਇਸੇ ਲਈ ਅਧਿਆਪਕ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ 7 ਜਨਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਵੱਡੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਨਰਿੰਦਰਪਾਲ ਸਿੰਘ, ਗਿਆਨੀ ਜਸਵੰਤ ਸਿੰਘ ਕੈਸ਼ੀਅਰ, ਜਸਬੀਰ ਸਿੰਘ, ਸੁਮਨ ਸਰੀਨ, ਭੋਲਾ ਨਾਥ ਅਤੇ ਸ.ਸ ਖੁਰਮਣੀਆਂ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …