Friday, March 1, 2024

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਕੰਮਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦਾ ਜਾਇਜ਼ਾ ਲਿਆ ਅਤੇ ਬੀ.ਆਰ.ਟੀ.ਐਸ ਤੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਉਹ ਅਪਣੇ ਦਫਤਰ ਵਿੱਚ ਕਿਸੇ ਵੀ ਏਜੰਟ ਨੂੰ ਆਉਣ ਨਾ ਦੇਣ।ਓੁਨ੍ਹਾਂ ਬੀ.ਆਰ.ਟੀ.ਐਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੀ.ਆਰ.ਟੀ.ਐਸ ਦੀ ਜਿਥੇ ਜਿਥੇ ਗਰਿਲ ਟੁੱਟੀ ਹੋਈ ਹੈ, ਉਥੇ ਨਵੀਆਂ ਗਰਿਲਾਂ ਲਗਾਇਆਂ ਜਾਣ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਬੀ.ਆਰ.ਟੀ.ਐਸ ਦੇ ਡਰਾਇਵਰ ਨੂੰ ਵੀ ਹਦਾਇਤ ਕੀਤੀ ਕਿ ਉਹ ਬੱਸਾਂ ਨੂੰ ਹੌਲੀ ਗਤੀ ਵਿੱਚ ਚਲਾਉਣ ਤਾਂ ਜੋ ਧੁੰਦ ਕਾਰਨ ਕੋਈ ਦੁਰਘਟਨਾਵਾਂ ਨਾ ਹੋ ਸਕਣ।ਇਸ ਮੌਕੇ ਅੰਕੜਾ ਸਲਾਹਕਾਰ ਚਰਨਜੀਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਅਫ਼ਸਰ ਸੰਦੀਪ ਸ਼ਰਮਾ ਹਾਜ਼ਰ ਸਨ।

Check Also

ਅਕਾਲ ਅਕੈਡਮੀ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਸੰਗਰੂਰ, 1ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ …