Saturday, December 21, 2024

ਲੋਕ ਅਦਾਲਤਾਂ ਦਾ ਲਾਹਾ ਲੈਣ ਲਈ ਦੋਵੇਂ ਧਿਰ ਦੇ ਸਕਦੇ ਹਨ ਅਰਜ਼ੀ – ਜਿਲ੍ਹਾ ਸੈਸ਼ਨ ਜੱਜ

11 ਫਰਵਰੀ ਨੂੰ ਲਗੇਗੀ ਨੈਸ਼ਨਲ ਲੋਕ ਅਦਾਲਤ -ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 11 ਫਰਵਰੀ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਨੈਸ਼ਨਲ ਲੋਕ ਅਦਾਲਤਾਂ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈਆਂ ਜਾ ਰਹੀਆ ਹਨ।ਉਕਤ ਅਦਾਲਤ ਸਬੰਧੀ ਕੀਤੀ ਮੀਟਿੰਗ ਵਿਚ ਇਹ ਪ੍ਰਗਟਾਵਾ ਕਰਦੇ ਜਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਸਾਰੇ ਵਿਭਾਗਾਂ ਨੂੰ ਵੱਧ ਤੋਂ ਵੱਧ ਇਸ ਲੋਕ ਅਦਾਲਤ ਵਿਚ ਲਿਆਉਣ ਦੀ ਹਦਾਇਤ ਵੀ ਕੀਤੀ।ਉਨਾਂ ਕਿਹਾ ਕਿ ਛੋਟੇ-ਮੋਟੇ ਝਗੜਿਆਂ ਦੇ ਜੋ ਕੇਸ ਅਦਾਲਤ ਵਿੱਚ ਹਨ, ਉਸ ਨੂੰ ਵੀ ਲੋਕ ਅਦਾਲਤ ਵਿਚ ਛੇਤੀ ਹੱਲ ਕੀਤਾ ਜਾ ਸਕਦਾ ਹੈ ਅਤੇ ਇਸ ਪਹਿਲ ਕਦਮੀ ਲਈ ਦੋਵੇਂ ਧਿਰਾਂ ਆਪਣੀ ਅਦਾਲਤ ਵਿਚ ਅਰਜ਼ੀ ਦੇ ਸਕਦੀਆਂ ਹਨ।
ਪੁਸ਼ਪਿੰਦਰ ਸਿੰਘ ਸੀ.ਜੀ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ।ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ ਅਤੇ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ ਅਤੇ ਕੇਸ ਦੇ ਨਿਪਟਾਰੇ ਨਾਲ ਦੋਵਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ। ਇਸ ਮੀਟਿੰਗ ਵਿੱਚ ਐਸ.ਪੀ ਹਰਜੀਤ ਸਿੰਘ, ਡੀ.ਐਸ.ਪੀ ਸੁੱਚਾ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …