ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਉਨਤ ਭਾਰਤ ਅਭਿਆਨ (ਯੂ.ਬੀ.ਏ) ਲਈ ਖੇਤਰੀ
ਕੋਆਰਡੀਨੇਟਿੰਗ ਸੰਸਥਾ (ਆਰ.ਸੀ.ਆਈ) ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ) ਦੁਆਰਾ ਆਯੋਜਿਤ ਬਾਜਰੇ `ਤੇ ਇੱਕ ਆਨਲਾਈਨ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।
ਇਹ ਮੁਕਾਬਲਾ ਡਾ. ਹੇਮੰਤ ਕੁਮਾਰ ਵਿਨਾਇਕ ਕੋਆਰਡੀਨੇਟਰ ਆਰ.ਸੀ.ਆਈ ਯੂ.ਬੀ.ਏ ਦੁਆਰਾ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਬਾਜ਼ਰੇ ਦਾ ਸਾਲ-2023 ਮਨਾਉਣ ਲਈ ਆਯੋਜਿਤ ਕੀਤਾ ਗਿਆ।ਮੁਕਾਬਲੇ ਵਿੱਚ ਕਾਲਜ ਦੀਆਂ 50 ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲਿਆ, ਜਿੰਨਾਂ ਨੂੰ ਬਾਜ਼ਰੇ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਉਨਤ ਭਾਰਤ ਅਭਿਆਨ (ਯੂ.ਬੀ.ਏ) ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੁਆਰਾ ਇਕ ਰਾਸ਼ਟਰ ਪ੍ਰੋਗਰਾਮ ਵਜੋਂ ਦੇਸ਼ ਵਿੱਚ ਪੇਂਡੂ ਖੇਤਰਾਂ ਦੀ ਵਿਕਾਸ ਪ੍ਰਕਿਰਿਆ ਵਿੱਚ ਪੇਸ਼ੇਵਰ ਅਤੇ ਉਚ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕਰਨ ਦੇ ਦ੍ਰਿਸ਼ਟੀਕੋਣ ਨਾਲ ਲਾਗੂ ਕੀਤਾ ਗਿਆ।ਇਸ ਕੁਇਜ਼ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਦੀ ਸਰਗਰਮ ਸਮਾਜਿਕ ਸ਼ਮੂਲੀਅਤ ਰਾਹੀਂ ਪੇਂਡੂ ਖੇਤਰਾਂ ਵਿੱਚ ਟਿਕਾਊ ਵਿਕਾਸ ਦਾ ਢਾਂਚਾ ਤਿਆਰ ਕਰਨਾ ਸੀ।ਬੀ.ਬੀ.ਕੇ ਡੀ.ਏ.ਵੀ ਕਾਲਜ ਕਾਲਜ ਉੱਨਤ ਭਾਰਤ ਅਭਿਆਨ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਿਹਾ ਹੈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁਕਾਬਲੇ ਦੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਮੁਕਾਬਲੇ ਲਈ ਤਿਆਰ ਕਰਨ ਲਈ ਉੱਨਤ ਭਾਰਤ ਅਭਿਆਨ ਸੈਲ ਕੋ-ਆਰਡੀਨੇਟਰ ਪ੍ਰੋ. ਸੁਰਭੀ ਸੇਠੀ ਅਤੇ ਡਾ. ਨਿਧੀ ਅਗਰਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਬਾਜਰਾ ਹਮੇਸ਼ਾ ਇੱਕ ਮੁੱਖ ਭੋਜਨ ਅਤੇ ਭਾਰਤੀ ਪਕਵਾਨਾਂ ਦਾ ਇੱਕ ਅਨਿਖੜਵਾਂ ਅੰਗ ਰਿਹਾ ਹੈ।ਸਮੇਂ ਦੀ ਲੋੜ ਹੈ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਬਾਜਰਾ ਮੁੜ ਤੋਂ ਸ਼ਾਮਲ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। (www.punjabpost.in)
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media