Saturday, December 21, 2024

ਕੰਪਿਊਟਰ ਅਧਿਆਪਕਾਂ ਵਲੋਂ 7 ਜਨਵਰੀ ਦੇ ਐਕਸ਼ਨ ‘ਚ ਡੀ.ਟੀ.ਐਫ ਵੀ ਹੋਵੇਗੀ ਸ਼ਾਮਲ – ਹਰਭਗਵਾਨ ਗੁਰਨੇ

ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨਾਲ ਲਗਾਤਾਰ ਧੱਕਾ ਕਰਦੀ ਆ ਰਹੀ ਹੈ ਤੇ ਇਸ ਵਾਰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕਰਕੇ ਸਰਕਾਰ ਨੇ ਇਹਨਾਂ ਅਧਿਆਪਕਾਂ ਨੂੰ ਕੁਝ ਵੀ ਨਹੀਂ ਦਿੱਤਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਦੇ ਜਿਲ੍ਹ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਕੀਤਾ।ਉਹਨਾਂ ਕਿਹਾ ਕਿ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨਾਲ ਇਨਸਾਫ਼ ਨਹੀਂ ਕੀਤਾ।ਇਹਨਾਂ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਅਧਿਆਪਕ ਕਿਸੇ ਵੀ ਤਰ੍ਹਾਂ ਨਾਲ ਦੂਜੇ ਵਿਸ਼ਿਆਂ ਦੇ ਅਧਿਆਪਕਾਂ ਤੋਂ ਘੱਟ ਨਹੀਂ ਹਨ।ਆਗੂਆਂ ਨੇ ਕਿਹਾ ਕਿ ਡੀ.ਟੀ.ਐਫ ਪੂਰੀ ਤਰ੍ਹਾਂ ਨਾਲ ਕੰਪਿਊਟਰ ਅਧਿਆਪਕਾਂ ਦੇ ਨਾਲ ਹੈ ਤੇ ਸਰਕਾਰ ਦੀ ਵਾਅਦਾ-ਖਿਲਾਫ਼ੀ ਦੇ ਵਿਰੁੱਧ ਕੰਪਿਊਟਰ ਅਧਿਆਪਕ ਯੂਨੀਅਨ ਨੇ ਜੋ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੂੰ ਘੇਰਨ ਦਾ ਐਕਸ਼ਨ ਰੱਖਿਆ ਹੈ ਡੀ.ਟੀ.ਐਫ ਉਸ ਦਾ ਪੂਰਾ ਸਮਰਥਨ ਕਰਦੀ ਹੈ ਤੇ ਇਸ ਐਕਸ਼ਨ ਵਿ1ਚ ਡੀ.ਟੀ.ਐਫ ਦੇ ਮੈਂਬਰ ਵਧ-ਚੜ੍ਹ ਕੇ ਹਿੱਸਾ ਲੈਣਗੇ।

Check Also

“On The Spot painting Competition” of school students held at KT :Kalã Museum

Amritsar, December 20 (Punjab Post Bureau) – An “On The Spot painting Competition” of the …