ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਨੇ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਆਪਣਾ ਆਧਾਰ
ਕਾਰਡ ਅਪਡੇਟ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਆਧਾਰ ਕਾਰਡ ਧਾਰਕ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈ, ਉਹ ਆਪਣਾ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ ਐਮ ਅਧਾਰ ਐਪ ਰਾਹੀਂ ਜਾਂ ਆਫ਼ਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ ‘ਤੇ ਪ੍ਰਮਾਣਿਕ ਦਸਤਾਵੇਜ਼ਾਂ ਦੇ ਨਾਲ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਵਿਲੱਖਣ 12 ਅੰਕਾਂ ਵਾਲਾ ਪਛਾਣ ਨੰਬਰ ਭਾਰਤ ਵਿੱਚ ਵਸਨੀਕਾਂ ਦੀ ਪਛਾਣ ਦੇ ਇੱਕ ਸਰਵ-ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ।ਉਹਨਾਂ ਕਿਹਾ ਕਿ ਆਧਾਰ ਵਿੱਚ ਦਸਤਾਵੇਜ਼ਾਂ ਨੂੰ ਅਪਡੇਟ ਰੱਖਣਾ ਜੀਵਨ ਦੀ ਸੌਖ, ਬਿਹਤਰ ਸੇਵਾ ਪ੍ਰਦਾਨ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਸਹੀ ਪ੍ਰ੍ਰਮਾਣਿਕਤਾ ਨੂੰ ਵੀ ਸਮਰੱਥ ਬਣਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਵਸਨੀਕਾਂ ਦੇ ਹਿੱਤ ਵਿੱਚ ਹੈ ਕਿ ਉਹ ਆਪਣੇ ਆਧਾਰ ਨੂੰ ਪਛਾਣ ਦੇ ਮੌਜ਼ੂਦਾ ਸਬੂਤ ਅਤੇ ਪਤੇ ਦੇ ਸਬੂਤ ਦੇ ਨਾਲ ਸਮੇਂ-ਸਮੇਂ ‘ਤੇ ਅਪਡੇਟ ਕਰਵਾਉਂਦੇ ਰਹਿਣ ਕਿਉਂਕਿ ਵੱਡੀ ਗਿਣਤੀ ‘ਚ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿੱਤੀ ਸੰਸਥਾਵਾਂ ਜਿਵੇਂ ਕਿ ਬੈਂਕ ਆਦਿ ਆਪਣੇ ਗਾਹਕਾਂ ਨੂੰ ਪ੍ਰਮਾਣਿਤ ਕਰਨ ਅਤੇ ਆਨਬੋਰਡ ਕਰਨ ਲਈ ਆਧਾਰ ਦੀ ਵਰਤੋਂ ਕਰਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਈ-ਮੇਲ ਆਈ.ਡੀ ਨੂੰ ਆਧਾਰ ਕਾਰਡ ਨਾਲ ਅਪਡੇਟ ਕਰਨ ਦੇ ਨਾਲ-ਨਾਲ 5 ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਮੀਟਿ੍ਰਕ ਅਪਡੇਟ ਕਰਵਾਉਣਾ ਵੀ ਯਕੀਨੀ ਬਣਾਉਣ। (www.punjabpost.in)
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media