ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਅੰਗ੍ਰੇਜ਼ਾਂ ਦੇ ਵੇਲੇ ਬਣੇ ਰੀਗੋ ਬ੍ਰਿਜ਼ ਦੀ ਮੌਜ਼ੂਦਾ ਹਾਲਤ ਸਬੰਧੀ ਉਪ-ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਕਮੇਟੀ ਬਣਾਈ ਸੀ ਨੇ ਕਮੇਟੀ ਦੀ ਰਿਪੋਰਟ ਉਪਰੰਤ ਰੀਗੋ ਬ੍ਰਿਜ਼ ਤੋਂ ਚਾਰ ਪਹੀਆ ਵਾਹਨਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ।ਆਪਣੇ ਹੁਕਮਾਂ ਵਿੱਚ ਉਨਾਂ ਦੱਸਿਆ ਕਿ ਉਪਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਨੇ ਰੇਲਵੇ ਡਿਪਾਰਟਮੈਂਟ ਅਤੇ ਆਈ.ਆਈ.ਟੀ ਰੁੜਕੀ ਦੀਆਂ ਟੀਮਾਂ ਨਾਲ ਮਿਲ ਕੇ ਪੁੱਲ ਦੀ ਮੌਜ਼ੂਦਾ ਹਾਲਤ ਬਾਰੇ ਜਾਂਚ ਕੀਤੀ।ਜਿਸ ਵਿਚੋਂ ਇਹ ਸਾਹਮਣੇ ਆਇਆ ਕਿ ਇਹ ਪੁੱਲ ਭਾਰੀ ਆਵਾਜਾਈ ਲਈ ਖ਼ਤਰਾ ਹੈ।ਇਸ ਰਿਪੋਰਟ ਨੂੰ ਵੇਖਦੇ ਹੋਏ ਰੀਗੋ ਬ੍ਰਿਜ਼ ਤੋਂ ਚਾਰ ਪਹੀਆ ਵਾਹਨਾਂ ਦੇ ਆਉਣ ਜਾਣ ’ਤੇ ਰੋਕ ਲਗਾਈ ਜਾਂਦੀ ਹੈ ਅਤੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਇਨਾਂ ਵਾਹਨਾਂ ਦੀ ਆਵਾਜਾਈ ਰੋਕਣ ਲਈ ਪੁਲ ਦੇ ਦੋਵੇਂ ਪਾਸੇ ਗਾਡਰ ਲਗਾ ਦੇਣ।ਉਨਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਇਸ ਪੁੱਲ ਦੀ ਥਾਂ ਬਦਲਵੇਂ ਰੂਟ ਲੋਕਾਂ ਨੂੰ ਮੁਹੱਈਆ ਕਰਵਾਏ ਜਣ। (www.punjabpost.in)
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …