ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਪੱਤਰਕਾਰ ਐਨ.ਐਸ ਪਰਵਾਨਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਰਵਾਨਾ ਨੇ ਪੱਤਰਕਾਰੀ ਕਰਦਿਆਂ ਹਮੇਸ਼ਾ ਹੀ ਸਮਾਜਿਕ ਸਰੋਕਾਰਾਂ ਦੇ ਨਾਲ-ਨਾਲ ਪੰਥਕ ਮੁੱਦਿਆਂ ਦੀ ਵੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਵਾਨਾ ਦਾ ਅਕਾਲ ਚਲਾਣਾ ਪੱਤਰਕਾਰੀ ਦੇ ਖੇਤਰ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ।ਐਡਵੋਕੇਟ ਧਾਮੀ ਨੇ ਪਰਵਾਨਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …