ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ।ਉਨ੍ਹਾਂ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ।ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਤੇ ਭਾਈ ਕੇਹਰ ਸਿੰਘ ਦੇ ਪਰਿਵਾਰ ਵਿੱਚੋਂ ਬੀਬੀ ਗੁਰਪ੍ਰੀਤ ਕੌਰ ਸਮੇਤ ਹੋਰਾਂ ਨੂੰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਵੀ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ ਝੰਗੀ, ਦਲ ਖਾਲਸਾ ਦੇ ਆਗੂ ਕੰਵਲਪਾਲ ਸਿੰਘ ਬਿੱਟੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਨਰੈਣ ਸਿੰਘ ਚੌੜਾ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਪਰਮਜੀਤ ਸਿੰਘ ਟਾਂਡਾ, ਪਰਮਜੀਤ ਸਿੰਘ ਮੰਡ ਸਮੇਤ ਸੰਗਤਾਂ ਮੌਜੂਦ ਸਨ। www.punjabpost.in
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …