Saturday, July 26, 2025
Breaking News

ਛਤੀਸਗੜ੍ਹ ਵਿਧਾਨ ਸਭਾ ਵਿੱਚ ਸਿੱਖ ਮੈਂਬਰ ਨੂੰ ਗਲਤ ਬੋਲਣਾ ਮੰਦਭਾਗਾ – ਐਡਵੋਕੇਟ ਰਵਨੀਤ ਜੋਤ ਸਿੰਘ

ਕੌਮੀ ਘੱਟਗਿਣਤੀ ਕਮਿਸ਼ਨ ਵਿੱਚ ਸ਼ਿਕਾਇਤ ਦਰਜ਼

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਛੱਤੀਸਗੜ੍ਹ ਵਿਧਾਨ ਸਭਾ ਸੈਸ਼ਨ ਦੀ ਇਕ ਵੀਡੀਓ ਵਿੱਚ ਵਿਧਾਇਕ ਕੁਲਦੀਪ ਸਿੰਘ ਜੁਨੇਜਾ ਨੂੰ ਦੂਜੇ ਵਿਧਾਇਕ ਵਲੋਂ ਸਿੱਖਾਂ ਦੀ ਸ਼ਾਨ ਦੇ ਖਿਲਾਫ਼ ਬੋਲਣਾ ਜਿੱਥੇ ਮੰਦਭਾਗਾ ਹੈ ਉਥੇ ਵੀ ਤ੍ਰਾਸਦੀ ਵੀ ਹੈ ਕਿ ਅਸੀਂ ਆਪਣੇ ਲੋਕਾਂ ਨੂੰ ਹੀ ਸਮਝਾਉਣ ਵਿੱਚ ਨਾਕਾਮਯਾਬ ਹਾਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਰਵਨੀਤ ਜੋਤ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਇਸ ਮੁੱਦੇ ‘ਤੇ ਜਿਥੇ ਸਬੰਧਤ ਸਿਆਸੀ ਪਾਰਟੀ ਨੂੰ ਆਪਣੇ ਗਲਤ ਢੰਗ ਨਾਲ ਬੋਲਣ ਵਾਲੇ ਵਿਧਾਇਕ ‘ਤੇ ਸਖਤੀ ਵਰਤਣੀ ਚਾਹੀਦੀ ਸੀ, ਉਥੇ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਵੀ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਕਰਨੀ ਚਾਹੀਦੀ ਸੀ।ਉਨਾਂ ਜਿਹਾ ਕਿ ਕੌਮਾਂਤਰੀ ਪੱਧਰ ‘ਤੇ ਸਿੱਖਾਂ ਦੀਆਂ ਸੇਵਾਵਾਂ ਨੂੰ ਸਾਲਾਹਿਆ ਜਾਂਦਾ ਹੈ, ਪਰ ਸਾਡੇ ਦੇਸ਼ ਦੀ ਵਿਧਾਨ ਸਭਾ ਦੇ ਅੰਦਰ ਸਿੱਖਾਂ ਦੀ ਸ਼ਾਨ ਦੇ ਖਿਲਾਫ਼ ਬੋਲਣਾ ਅਸਹਿਣਯੋਗ ਹੈ।ਕੌਮੀ ਘੱਟਗਿਣਤੀ ਕਮਿਸ਼ਨ ਵਿੱਚ ਵੀ ਉਕਤ ਮਾਮਲੇ ਦੀ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।ਇਸ ਮੌਕੇ ਰਮਨਦੀਪ ਸਿੰਘ ਰਾਣਾ, ਸ਼ੁਭਮ ਗਰਗ, ਤਰਸੇਮ ਸਿੰਘ ਬਰਾੜ, ਕਰਨ ਗਰਗ, ਗੁਰਿੰਦਰ ਖੇੜੀ, ਹਰਵਿੰਦਰ ਕੁਦਨੀ ਅਤੇ ਗੈਰੀ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …