Monday, September 14, 2026

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਸਖਤੀ ਨਾਲ ਨਕੇਲ ਕੱਸਣ ਦੀ ਲੋੜ – ਪ੍ਰੇਮ ਕੁਮਾਰ ਪਾਹਵਾ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਪ੍ਰੇਮ ਕੁਮਾਰ ਪਾਹਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਜਿਵੇਂ-ਜਿਵੇਂ ਲੋਹੜੀ ਅਤੇ ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਤਿਵੇਂ ਤਿਵੇਂ ਬੱਚਿਆਂ ਦਾ ਪਤੰਗ ਅਤੇ ਡੋਰ ਖਰੀਦਣ ‘ਚ ਦਿਲਚਸਪੀ ਵਧ ਰਹੀ ਹੈ।ਬੱਚਿਆਂ ਦੀ ਪਹਿਲੀ ਪਸੰਦ ਚਾਈਨਾ ਡੋਰ ਖਰੀਦਣ ਦੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਚਾਈਨਾ ਡੋਰ ਕਿੰਨੀ ਖਤਰਨਾਕ ਹੁੰਦੀ ਹੈ ਅਤੇ ਇਸ ਨਾਲ ਕਿੰਨੇ ਹਾਦਸੇ ਹੋ ਚੁੱਕੇ ਹਨ ਅਤੇ ਬਹੁਤ ਕਈ ਬੱਚੇ ਤੇ ਨੌਜਵਾਨ ਵੱਡੇ ਪੱਧਰ ‘ਤੇ ਇਸ ਡੋਰ ਦੀ ਲਪੇਟ ਵਿੱਚ ਆ ਕੇ ਆਪਣੀ ਜਾਨ ਵੀ ਗੁਆ ਚੁੱਕੇ ਹਨ।ਪਰ ਫਿਰ ਵੀ ਚਾਈਨਾ ਡੋਰ ਵੇਚਣ ਵਾਲੇ ਪੈਸੇ ਕਮਾਉਣ ਦੇ ਲਾਲਚ ਵਿੱਚ ਇਸ ਦੀ ਕੋਈ ਪਾਂਵਾਹ ਨਹੀਂ ਕਰਦੇ।ਉਨ੍ਹਾਂ ਪ੍ਰਸ਼ਾਸ਼ਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਸਖਤੀ ਨਾਲ ਨਕੇਲ ਕੱਸੀ ਜਾਵੇ ਤਾਂ ਜੋ ਖਤਰਨਾਕ ਚਾਈਨਾ ਡੋਰ ‘ਤੇ ਲਗਾਮ ਲਗਾਈ ਜਾ ਸਕੇ ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …