Tuesday, July 15, 2025
Breaking News

ਲੜਕੀਆਂ ਨੂੰ ਵੰਡੇ ਸਰਟੀਫਿਕੇਟ ਤੇ ਸਿਲਾਈ ਮਸ਼ੀਨਾਂ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਨੇੜਲੇ ਪਿੰਡ ਕੁਲਾਰ ਖੁਰਦ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਦੇਣ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ਵਿਚ 6 ਮਹੀਨਿਆਂ ਦੀ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।ਇਸ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਗੁਰਜੰਟ ਸਿੰਘ ਕੁਲਾਰਾਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿੱਚ ਐਨ.ਆਰ.ਆਈ ਗੁਰਬਖਸ਼ ਸਿੰਘ ਤੇ ਚਮਕੌਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਮਾਗਮ ਦੀ ਪ੍ਰਧਾਨਗੀ ਸਰਪੰਚ ਗ੍ਰਾਮ ਪੰਚਾਇਤ ਦਰਬਾਰਾ ਸਿੰਘ ਨੇ ਕੀਤੀ।
ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਬੋਲਦਿਆਂ ਸੁਸਾਇਟੀ ਦੇ ਪ੍ਰਧਾਨ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਸੁਸਾਇਟੀ ਵਲੋਂ ਸੰਤ ਲੌਂਗੋਵਾਲ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।ਉਹਨਾਂ ਸੁਸਾਇਟੀ ਵੱਲੋਂ ਲੜਕੀਆਂ ਦੀ ਕਿੱਤਾ ਮੁੱਖੀ ਸਿੱਖਿਆ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ।ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਨੇ ਮੌਜ਼ੂਦਾ ਸਮੇਂ ‘ਚ ਔਰਤਾਂ ਵਲੋਂ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਸ਼ੰਘਰਸ਼ ਦੀ ਗੱਲ ਕਰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦੀ ਤਰੱਕੀ, ਸੁਰੱਖਿਆ ਤੇ ਰੁਜ਼ਗਾਰ ਬਹੁਤ ਜਰੂਰੀ ਹੈ।ਸੁਸਾਇਟੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਲੱਡੀ ਨੇ ਲੜਕੀਆਂ ਨੂੰ ਮਿਹਨਤ ਕਰਕੇ ਸਮਾਜ ਵਿੱਚ ਆਪਣਾ ਤੇ ਆਪਣੇ ਮਾਪਿਆਂ ਦਾ ਸਤਿਕਾਰ ਵਧਾਉਣ ਦੀ ਗੱਲ ਕਹੀ।
ਵਿਦਿਆਰਥਣ ਭਾਰਤੀ ਸ਼ਰਮਾ ਨੇ ਸਿਲਾਈ ਕੇਂਦਰ ਦੀ 6 ਮਹੀਨਿਆਂ ਦੀ ਰਿਪੋਰਟ ਪੇਸ਼ ਕੀਤੀ।ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟਾਂ ਦੀ ਵੰਡ ਕਰਦਿਆਂ ਗੁਰਬਖ਼ਸ਼ ਸਿੰਘ ਤੇ ਚਮਕੌਰ ਸਿੰਘ ਝੱਜ ਨੇ ਕਿਹਾ ਕਿ ਸੰਸਥਾ ਦੇ ਇਸ ਨਿਵੇਕਲੇ ਉੱਦਮ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਓਨੀ ਘੱਟ ਹੈ।ਪਿੰਡ ਵਲੋਂ ਮਾਸਟਰ ਸਤਿਨਾਮ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਰਣਧੀਰ ਵਸ਼ਿਸ਼ਟ, ਪਵਨ ਕਾਂਸਲ, ਡਿੰਪਲ ਮਨਚੰਦਾ, ਜਗਦੀਸ਼ ਮਹਿਲਾਂ, ਗੁਰਜੰਟ ਸਿੰਘ ਕੁਲਾਰਾਂ, ਜੱਸੀ ਮੈਂਬਰ, ਮੁੰਦਰੀ ਮੈਂਬਰ ਅਮਨਦੀਪ ਕੌਰ, ਰਮਨਦੀਪ ਕੌਰ, ਸਰਬਜੀਤ ਕੌਰ ਸਾਬਕਾ ਬਲਾਕ ਸੰਮਤੀ ਚੇਅਰਪਰਸਨ, ਮਨਜੀਤ ਨੰਬਰਦਾਰ, ਬੁੱਧ ਸਿੰਘ, ਸੁਰਜੀਤ ਸਿੰਘ, ਮਾਲਿੰਦਰ ਸਿੰਘ ਤੱਗੜ, ਚਮਕੌਰ ਸਿੰਘ, ਪਰਮਿੰਦਰ ਕੁਮਾਰ ਲੌਂਗੋਵਾਲ, ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿਲੋਂ ਤੇ ਨਗਰ ਨਿਵਾਸੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …