Wednesday, January 15, 2025

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਸਰਕਾਰੀ ਸਕੂਲਾਂ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਤੇ ਬਿਜ਼ਲੀ ਮੰਤਰੀ ਪੰਜਾਬ ਜਿਲ੍ਹੇ ਦੇ ਤਿੰਨ ਸਕੂਲਾਂ ਸਰਕਾਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹੀ ਦਾ ਦੌਰਾ ਕਰਨ ਉਪਰੰਤ ਕੀਤਾ।ਉਨਾਂ ਦੱਸਿਆ ਕਿ ਇਨਾਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ।ਪਿਛਲੀਆਂ ਸਰਕਾਰਾਂ ਵਲੋਂ ਕੇਵਲ ਸਕੂਲਾਂ ਦੇ ਬਾਹਰ ਸਮਾਰਟ ਸਕੂਲ ਲਿਖ ਕੇ ਹੀ ਕੰਮ ਸਾਰ ਦਿੱਤਾ ਗਿਆ ਸੀ, ਆਪ ਸਰਕਾਰ ਸੱਚਮੁਚ ਵਿੱਚ ਹੀ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ ਅਤੇ ਸਕੂਲਾਂ ਦੀ ਇਮਾਰਤਾਂ ਨਵੇਂ ਸਿਰਿਓਂ ਮੁਰੰਮਤ ਕੀਤੀਆਂ ਜਾਣਗੀਆਂ।ਉਨਾਂ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ।ਇਸ ਕੰਮ ਲਈ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੰਵਾਰਿਆ ਜਾ ਰਿਹਾ ਹੈ।
ਇਸ ਮੌਕੇ ਐਕਸੀਐਨ ਦਿਆਲ ਸ਼ਰਮਾ, ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਉਨ ਹਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …